ਲੰਬੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ:

             ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ  ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਦੱਸਿਆ ਕਿ ਬਲਾਕ ਲੰਬੀ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਬਲਾਕ ਲੰਬੀ ਦੇ ਬਾਦਲ ਸਟੇਡੀਅਮ ਵਿਖੇ ਉੱਪ ਮੰਡਲ ਮੈਜਿਸਟ੍ਰੇਟ ਸ਼੍ਰੀ ਸੰਜੀਵ ਕੁਮਾਰ, ਪੀ.ਸੀ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸ਼੍ਰੀਮਤੀ ਰਿਤੂ ਨੰਦਾ ਪ੍ਰਿੰਸੀਪਲ ਦਸ਼ਮੇਸ਼ ਕਾਲਜ, ਬਾਦਲ ਅਤੇ ਸ਼੍ਰੀ ਗੁਰਬਾਜ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਖੇਡ ਅਫਸਰ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ।

ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਅਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਟੀਮਾਂ ਨਾਲ ਜਾਣ ਪਹਿਚਾਣ ਕੀਤੀ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।

ਇਨ੍ਹਾਂ ਖੇਡਾਂ ਦੇ ਨਤੀਜਿਆਂ ਦੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਥਲੈਟਿਕਸ ਗੇਮ ਵਿੱਚ ਅੰ-21 ਲੜਕੀਆਂ 100 ਮੀਟਰ ਈਵੇਂਟ ਵਿੱਚ ਕਵਿਤਾ ਦੇਵੀ ਸ.ਸ.ਸ.ਸ ਮਹਿਮੂਦਖੇੜਾ ਨੇ ਪਹਿਲਾ ਸਥਾਨ ਅਤੇ ਕੰਚਨ ਬਿਸ਼ਨੋਈ ਸ.ਸ.ਸ.ਸ ਮਹਿਮੂਦਖੇੜਾ ਨੇ ਦੂਜਾ ਸਥਾਲ ਹਾਸਿਲ ਕੀਤਾ। ਅੰ-14 600 ਮੀਟਰ ਲੜਕਿਆਂ ਵਿੱਚ ਅਕਾਸ਼ਦੀਪ ਸਿੰਘ ਸ.ਸ.ਸ.ਸ ਮਹਿਮੂਦਖੇੜਾ ਨੇ ਪਹਿਲਾ ਸਥਾਨ, ਅਨਮੋਲ ਵਜਰਾਵਤ ਸ.ਸ.ਸ.ਸ ਭੀਟੀਵਾਲਾ ਨੇ ਦੂਜਾ ਸਥਾਨ ਅਤੇ ਬਿਕਰਮ ਸ.ਸ.ਸ.ਸ ਤਰਮਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਉਮਰ ਵਰਗ 800 ਮੀਟਰ ਲੜਕੀਆਂ ਵਿੱਚ ਸੁਖਮਨ ਕੌਰ ਨੇ ਪਹਿਲਾ ਸਥਾਨ, ਅਰਪਨ ਕੌਰ ਨੇ ਦੂਜਾ ਸਥਾਨ ਅਤੇ ਸੰਜੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ, ਬਾਕਸਿੰਗ ਕੋਚ, ਗੁਰਸੇਵਕ ਸਿੰਘ, ਕਬੱਡੀ ਕੋਚ, ਨੀਰਜ਼ ਸ਼ਰਮਾਂ, ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਨਵਰੂਪ ਕੌਰ ਹੈਂਡਬਾਲ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ,  ਪਿੰਡ ਪੰਚਾਇਤ ਮੈਂਬਰ  ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਸਨ। 

[wpadcenter_ad id='4448' align='none']