Wednesday, January 15, 2025

ਬਲਾਕ ਗਿੱਦੜਬਾਹਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼

Date:

ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 02 ਸਤੰਬਰ

             ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਬਲਾਕ ਗਿੱਦੜਬਾਹਾ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ।

ਇਸ ਦੌਰਾਨ ਉੱਪ ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ  ਤਹਿਸੀਲਦਾਰ ਸ਼੍ਰੀ ਕਮਲਦੀਪ ਸਿੰਘ ਅਤੇ ਸ਼੍ਰੀ ਅਬੇ ਢਿੱਲੋਂ, ਯੂਥ ਆਗੂ, ਆਮ ਆਦਮੀ ਪਾਰਟੀ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਜੀ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ। ਮੁੱਖ ਮਹਿਮਾਨ ਵੱਲੋਂ ਖਿਡਾਰੀਆਂ ਦੀ ਹੋਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਣ ਲਈ ਉਤਸ਼ਾਹਿਤ ਕੀਤਾ।

ਉਨ੍ਹਾਂ ਕਿਹਾ ਕਿ ਖਿਡਾਰੀ ਖੇਡਾਂ ਵਿੱਚ ਮੈਡਲ ਹਾਸਿਲ ਕਰ ਉੱਚ ਪੱਧਰ ਦੀਆਂ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।

 ਇਸ ਮੌਕੇ ਤਰਸੇਮ ਸਿੰਘ ਵੱਲੋਂ ਸਟੇਜ਼ ਸੈਕਟਰੀ ਦੀ ਭੂਮਿਕਾ ਨਿਭਾਈ ਗਈ। ਇਸ ਤੋਂ ਇਲਾਵਾ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ, ਬਾਕਸਿੰਗ ਕੋਚ, ਗੁਰਸੇਵਕ ਸਿੰਘ, ਕਬੱਡੀ ਕੋਚ, ਨੀਰਜ਼ ਸ਼ਰਮਾਂ, ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਨਵਰੂਪ ਕੌਰ ਹੈਂਡਬਾਲ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ,  ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ। 

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...