Friday, January 17, 2025

ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

Date:

ਫਾਜ਼ਿਲਕਾ 8 ਮਈ 2024….

ਲੋਕ ਸਭਾ ਚੋਣਾਂ ਵਿਚ ਮਤਦਾਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਅਤੇ ਸਿੱਖਿਆ ਵਿਭਾਗ ਵੱਲੋਂ ਸਿਹਤ ਵਿਭਾਗ ਫਾਜ਼ਿਲਕਾ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਚੋਣ ਖਰਚਾ ਅਬਜਰਵਰ ਸ੍ਰੀ ਨਗੇੰਦਰ ਯਾਦਵ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਐੱਸ.ਐੱਸ.ਪੀ.ਡਾ. ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ.) ਰਾਕੇਸ਼ ਕੁਮਾਰ ਪੋਪਲੀ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ।

ਚੋਣ ਅਬਜਰਵਰ ਸ੍ਰੀ ਨਗੇੰਦਰ ਯਾਦਵ ਨੇ ਕਿਹਾ ਕਿ ਇਹ ਉਪਰਾਲਾ ਸਲਾਘਾਯੋਗ ਹੈ ਜਿੱਥੇ ਸਮਾਜ ਸੇਵਾ ਦੇ ਨਾਲ ਨਾਲ ਨੌਜਵਾਨਾਂ ਨੂੰ ਮਤਦਾਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਸਵੀਪ ਪ੍ਰੋਜੈਕਟ ਦੇ ਤਹਿਤ ਲਗਾਈ ਪ੍ਰਦਰਸ਼ਨੀ ਵੀ ਵੇਖੀ।

 ਡਿਪਟੀ ਕਮਿਸ਼ਨ ਨੇ ਖੂਨਦਾਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਖੂਨ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ।ਉਹਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇਕ ਸਤੁੰਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ । 

ਐੱਸ.ਐੱਸ.ਪੀ.ਡਾ. ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ.) ਰਾਕੇਸ਼ ਕੁਮਾਰ ਪੋਪਲੀ ਨੇ ਖੂਨਦਾਨ ਕਰ ਰਹੇ ਨੌਜਵਾਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਤੁਸੀਂ ਸਮਾਜ ਭਲਾਈ ਦੇ ਇਸ ਕੰਮ ਵਿੱਚ ਅੱਗੇ ਆਏ ਹੋ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨ ਨਾਲ ਕਿਸੇ ਵੀ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਕਟ ਦੀ ਸਥਿਤੀ ਵਿਚ ਤੁਹਾਡੇ ਵੱਲੋਂ ਦਿੱਤਾ ਖੂਨ ਕਿਸੇ ਵਿਅਕਤੀ ਦੀ ਜਿੰਦਗੀ ਲਈ ਵਰਦਾਨ ਸਾਬਿਤ ਹੋ ਸਕਦਾ ਹੈ। ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਜਿਹੇ ਸਮਾਜ ਭਲਾਈ ਦੇ ਕੰਮਾਂ ਵਿੱਚ ਭਾਗ ਲਈਏ ਅਤੇ ਕਿਸੇ ਜ਼ਰੂਰਤਮੰਦ ਵਿਅਕਤੀ ਦੀ ਜਾਨ ਬਚਾਉਣ ਵਿੱਚ ਆਪਣਾ ਯੋਗਦਾਨ ਪਾਈਏ। 

ਸੈਕਟਰੀ ਰੈੱਡ ਕਰਾਸ ਪ੍ਰਦੀਪ ਕੁਮਾਰ ਗੱਖੜ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀ ਸ਼ਿਵਪਾਲ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਰੈੱਡ ਕਰਾਸ ਸੋਸਾਇਟੀ ਵੱਲੋਂ ਕੀਪਿੰਗ ਹਮਿਊਨਿਟੀ ਅਲਾਇਵ ਥੀਮ ਤਹਿਤ ਨਸ਼ੇ, ਭਰੂਣ ਹੱਤਿਆ, ਰੁੱਖ ਲਗਾਉਣ,ਵਾਤਾਵਰਨ ਅਤੇ ਪਾਣੀ ਦੀ ਸੰਭਾਲ ਅਤੇ ਐਚ.ਆਈ.ਵੀ/ਏਡਜ਼ ਬਾਰੇ ਜਾਗਰੂਕਤਾ ਰੈਲੀਆਂ ਅਤੇ ਪਲੇਅ ਕਰਕੇ ਜਾਗਰੂਕਤਾ ਫੈਲਾਈ ਗਈ। ਖੂਨਦਾਨ ਕੈਂਪ ਵਿੱਚ ਖੂਨਦਾਨ ਕਰਨ ਵਾਲਿਆਂ ਨੇ ਬਹੁਤ ਹੀ ਜੋਸ਼ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਖੂਨਦਾਨ ਕੀਤਾ। ਸਰਕਾਰੀ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਖੂਨ ਇੱਕਤਰ ਕੀਤਾ ਗਿਆ। ਬੀਟੀਓ ਡਾ. ਸੁਖਮਨੀ ਵੱਲੋਂ ਅੱਜ ਦੇ ਵਿਸ਼ਵ ਰੈੱਡ ਕਰਾਸ ਦਿਵਸ ਅਤੇ ਥੈਲੇਸੀਮੀਆ ਦਿਵਸ ਮੌਕੇ ਲੋਕਾਂ ਨੂੰ ਥੈਲੇਸੀਆ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਐੱਸ.ਡੀ.ਐੱਮ ਅਬੋਹਰ ਨੀਰਜ ਬਾਂਸਲ, ਨਾਇਬ ਤਹਿਸੀਲਦਾਰ ਹਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ ਮਨਜੀਤ ਸਿੰਘ ਔਲਖ, ਸਹਾਇਕ ਸਿਵਲ ਸਰਜਨ, ਡਾ. ਕਵਿਤਾ ਸਿੰਘ, ਐੱਸ.ਐੱਮ.ਓ ਡਾ. ਰੋਹਿਤ, ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ, ਖੋਜ ਅਫਸਰ ਪਰਮਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ ਅੰਗੀ, ਪ੍ਰਿੰਸੀਪਲ ਰਾਜਿੰਦਰ ਵਿਖੋਣਾ,  ਜ਼ਿਲ੍ਹਾ ਨੋਡਲ ਅਫਸਰ ਵਿਜੇ ਪਾਲ, ਗੁਰਛਿੰਦਰਪਾਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਨਿਸ਼ਾਤ ਅਗਰਵਾਲ ਸਹਾਇਕ ਕੋਆਰਡੀਨੇਟਰ, ਡਾ ਸੁਖਮਨੀ ਬੀ ਟੀ ਓ, ਸੀਨੀਅਰ ਮੈਡੀਕਲ ਲੈਬ ਟੈਕਨੀਸੀਅਨ ਬਰੋਡਰਿਕ,  ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਸੰਜੀਵ ਮਾਰਸ਼ਲ, ਕ੍ਰਿਸ਼ਨ ਤਨੇਜਾ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਮਹਿਲ ਕਲਾਂ, 16 ਜਨਵਰੀਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ...

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 16 ਜਨਵਰੀ 2025-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ...