Blood Purifier
ਸਿਹਤਮੰਦ ਰਹਿਣ ਲਈ ਸਾਡੇ ਸਰੀਰ ਵਿੱਚ ਖੂਨ ਦਾ ਸ਼ੁੱਧ ਰਹਿਣਾ ਬਹੁਤ ਜ਼ਰੂਰੀ ਹੈ। ਖੂਨ ਵਿੱਚ ਮੌਜੂਦ ਅਮੀਨੋ ਐਸਿਡ, ਗਲੂਕੋਜ਼, ਪ੍ਰੋਟੀਨ, ਹਾਰਮੋਨਸ, ਆਕਸੀਜਨ ਤੇ ਪਾਣੀ ਵਰਗੇ ਪੌਸ਼ਟਿਕ ਤੱਤਾਂ ਦੀ ਮਦਦ ਨਾਲ ਸਾਡੇ ਸਰੀਰ ਦੇ ਅੰਦਰਲੇ ਅੰਗਾਂ ਨੂੰ ਪੋਸ਼ਣ ਮਿਲਦਾ ਹੈ। ਇੰਨਾ ਹੀ ਨਹੀਂ, ਖੂਨ ਪਿਸ਼ਾਬ, ਪਸੀਨੇ ਆਦਿ ਦੇ ਰੂਪ ਵਿਚ ਸਰੀਰ ਵਿਚ ਮੌਜੂਦ ਗੰਦੇ ਤੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਕੇ ਸਾਨੂੰ ਸਿਹਤਮੰਦ ਰੱਖਣ ਵਿਚ ਵੀ ਮਦਦ ਕਰਦਾ ਹੈ।
ਹਾਲਾਂਕਿ, ਕੁਝ ਕਾਰਨਾਂ ਨਾਲ ਖੂਨ ਅਸ਼ੁੱਧ ਹੋ ਜਾਂਦਾ ਹੈ, ਜਿਸ ਕਾਰਨ ਸਰੀਰ ਵਿੱਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਅਜਿਹੇ ‘ਚ ਸਿਹਤਮੰਦ ਰਹਿਣ ਲਈ ਆਪਣੇ ਖੂਨ ਨੂੰ ਸਾਫ਼ ਕਰਨਾ ਜ਼ਰੂਰੀ ਹੈ। ਤੁਸੀਂ ਕੁਝ ਫੂਡਜ਼ ਦੀ ਮਦਦ ਨਾਲ ਖੂਨ ਨੂੰ ਸ਼ੁੱਧ ਕਰ ਸਕਦੇ ਹੋ। ਐਂਟੀ-ਬੈਕਟੀਰੀਅਲ ਤੇ ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਲਸਣ ਸਾਡੇ ਖੂਨ ਨੂੰ ਸ਼ੁੱਧ ਕਰਨ ਵਿੱਚ ਮਦਦ ਕਰਦਾ ਹੈ। ਇਹ ਸਾਡੇ ਖੂਨ ਵਿੱਚ ਮੌਜੂਦ ਕੁੱਲ ਸੀਰਮ ਕੋਲੇਸਟ੍ਰੋਲ ਤੇ ਖਰਾਬ LDL ਕੋਲੇਸਟ੍ਰੋਲ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਇਹ ਸਾਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ ਵਿਚ ਮਦਦ ਕਰਦਾ ਹੈ।
also read :- ਮੈਡੀਕਲ ਬੋਰਡ ਦੀ ਟੀਮ ਨੇ ਸੌਂਪੀ ਪ੍ਰਿਤਪਾਲ ਦੀ ਰਿਪੋਰਟ , ਜ਼ੋਰਦਾਰ ਬਲ ਦੀ ਵਰਤੋਂ ਕਰਕੇ ਕੀਤਾ ਗਿਆ ਸੀ ਜ਼ਖਮੀ
- ਅਦਰਕ ਖੂਨ ਵਿੱਚ ਹੋਣ ਵਾਲੀ ਕਲੋਟਿੰਗ ਤੋਂ ਬਚਾਉਂਦਾ ਹੈ ਤੇ ਖੂਨ ਨੂੰ ਕੁਦਰਤੀ ਤੌਰ ‘ਤੇ ਪਤਲਾ ਰੱਖਣ ਵਿੱਚ ਮਦਦ ਕਰਦਾ ਹੈ।
- ਗੁੜ ਆਇਰਨ ਨਾਲ ਭਰਪੂਰ ਹੁੰਦਾ ਹੈ। ਇਹ ਸਾਡੇ ਪਾਚਨ ਤੰਤਰ ਨੂੰ ਸੰਤੁਲਿਤ ਰੱਖਣ ਵਿੱਚ ਵੀ ਮਦਦ ਕਰਦਾ ਹੈ। ਇਹ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦਾ ਹੈ ਜੋ ਜ਼ਹਿਰੀਲੇ ਤੱਤਾਂ ਨੂੰ ਦੂਰ ਕਰਦਾ ਹੈ ਅਤੇ ਖੂਨ ਨੂੰ ਸ਼ੁੱਧ ਕਰਦਾ ਹੈ।
Blood Purifier