Thursday, January 23, 2025

2 ਅਤੇ 3 ਦਸੰਬਰ 2023 ਨੂੰ ਬੀ.ਐੱਲ.ਓਜ਼. ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਬਣਾਉਣਗੇ ਵੋਟਰ ਕਾਰਡ – ਵਧੀਕ ਜਿਲ੍ਹਾ ਚੋਣ ਅਧਿਕਾਰੀ

Date:

ਅੰਮ੍ਰਿਤਸਰ, 1 ਦਸੰਬਰ 2023 (             ) –

ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲਾ ਚੋਣ ਅਧਿਕਾਰੀ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਦੇ ਹੋਏ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਿਨਾਂ ਸੈਕਟਰ ਅਫ਼ਸਰਾਂ ਅਤੇ ਬੀ.ਐਲ.ਓਜ਼ ਵਲੋਂ 18 ਤੋਂ 19 ਸਾਲ ਨੌਜਵਾਨਾਂ ਦੀ ਘੱਟ ਰਜਿਸਟਰੇਸ਼ਨ ਕੀਤੀ ਜਾਵੇਗੀ ਉਨਾਂ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਹੋਣਗੇ।

ਵਧੀਕ ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 2 ਦਸੰਬਰ ਸ਼ਨੀਵਾਰ ਅਤੇ 3 ਦਸੰਬਰ 2023 ਐਤਵਾਰ ਵਾਲੇ ਦਿਨ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜ਼ਿਲੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਉੱਪਰ ਬੀ.ਐੱਲ.ਓਜ਼. ਆਪਣੇ ਅਧਿਕਾਰ ਖੇਤਰ ਵਿੱਚ ਲੋਕਾਂ ਦੀਆਂ ਵੋਟਾਂ ਬਣਾਉਣਗੇ ਅਤੇ ਡੋਰ ਟੂ ਡੋਰ ਲੋਕਾਂ ਦੇ ਘਰ ਜਾ ਕੇ ਵੀ ਨਵੇਂ ਵੋਟਰ ਰਜਿਸਟਰੇਸ਼ਨ ਕਰਨਗੇ। ਉਨਾਂ ਦੱਸਿਆ ਕਿ ਸਮੂਹ ਬੀ.ਐੱਲ.ਓਜ਼ ਵੱਲੋਂ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਬਣਾਉਣ ਦੇ ਹੱਕ ਤੋਂ ਵਾਂਝਾ ਨਾ ਰਹੇ। ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਜਰੂਰ ਬਣਵਾਉਣ।

 ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 9 ਦਸੰਬਰ 2023 ਤੱਕ ਚੱਲੇਗਾ।

ਉਨਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਤਹਿਤ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ/ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਹਨ।  

               ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ: ਰਜਿੰਦਰ ਸਿੰਘ ਚੋਣ ਕਾਨੂੰਨਗੋ ਸ੍ਰੀ ਸੌਰਵ ਖੋਸਲਾ ਤੋਂ ਇਲਾਵਾ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਸਿੱਧੂ ਮੂਸੇਵਾਲਾ ਦਾ ਗੀਤ “ਲਾਕ” ਰਿਲੀਜ਼, ਫੈਨਜ਼ ‘ਚ ਖੁਸ਼ੀ ਦੀ ਲਹਿਰ

Sidhu Moosewala's song "Lockਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ...

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...