- ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਦੇਸ਼ਾਂ ’ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ
- ਕੁਲਥਮ ਨੇੜੇ ਕੈਨੇਡਾ ’ਚ ਚਲਦੀ ਹਰਮਨ ਟ੍ਰਾਂਸਪੋਰਟ ਦੇ ‘ਬੈਕ ਆਫ਼ਿਸ’ ਦੀ ਸ਼ੁਰੂਆਤ
Booking & Dispatch services Punjab ਪੰਜਾਬ ਦੇ ਟਰਾਂਸਪੋਰਟ ਮੰਤਰੀ ਸ, ਲਾਲਜੀਤ ਸਿੰਘ ਭੁੱਲਰ ਨੇ ਵਿਦੇਸ਼ਾਂ ’ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ ਕੀਤੀ ਹੈ।
ਅੱਜ ਇੱਥੇ ਕੁਲਥਮ (ਬੰਗਾ) ਨੇੜੇ, ਕੈਨੇਡਾ ਆਧਾਰਿਤ ਹਰਮਨ ਟਰਾਂਸਪੋਰਟ ਦੀਆਂ ਇਨ੍ਹਾਂ ਸੇਵਾਵਾਂ ਨਾਲ ਸਬੰਧਤ ‘ਬੈਕ ਆਫ਼ਿਸ’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਪੰਜਾਬ ਦੀ ਧਰਤੀ ਤੋਂ ਮੁਹੱਈਆ ਕਰਵਾਉਣ ਨਾਲ, ਨੌਜੁਆਨਾਂ ਨੂੰ ਵੱਡੀ ਗਿਣਤੀ ’ਚ ਰੋਜ਼ਗਾਰ ਮਿਲੇਗਾ। ਉਨ੍ਹਾਂ ਹਰਮਨ ਟਰਾਂਸਪੋਰਟ ਵੱਲੋਂ ਆਪਣੇ ਇਸ ਦਫ਼ਤਰ ਰਾਹੀਂ 100 ਦੇ ਕਰੀਬ ਸਥਾਨਕ ਨੌਜੁਆਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਸ਼ਲਾਘਾ ਕਰਦਿਆਂ ਟਰਾਂਸਪੋਰਟ ਤੇ ਟਰੱਕਿੰਗ ਦੇ ਕਾਰੋਬਾਰ ਨਾਲ ਜੁੜੇ ਬਾਕੀ ਪ੍ਰਵਾਸੀ ਪੰਜਾਬੀਆਂ ਨੂੰ ਵੀ ਪੰਜਾਬ ਦੇ ਨੌਜੁਆਨਾਂ ਦੇ ਇਸ ਢੰਗ ਨਾਲ ਰੋਜ਼ਗਾਰ ਲਈ ਹੰਭਲਾ ਮਾਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਹਰਮਨ ਟਰਾਂਸਪੋਰਟ ਦਾ ਕੈਨੇਡਾ ’ਚ ਬਹੁਤ ਵੱਡਾ ਫ਼ਲੀਟ ਹੈ, ਜਿਸ ਦਾ ਸਥਾਨਕ ਨੌਜੁਆਨਾਂ ਨੂੰ ਇਸ ਦਫ਼ਤਰ ’ਚ ਹੋਣ ਵਾਲੀ ‘ਬੁਕਿੰਗ ਤੇ ਡਿਸਪੈਚ’ ਕਾਰਜਾਂ ਨਾਲ ਲਾਭ ਮਿਲੇਗਾ। Booking & Dispatch services Punjab
ਉਨ੍ਹਾਂ ਕਿਹਾ ਕਿ ਹਰਮਨ ਟਰਾਂਸਪੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਧਰਤੀ ਤੋਂ ਪ੍ਰਵਾਸੀ ਪੰਜਾਬੀਆਂ ਨੂੰ ਰੋਜ਼ਗਾਰ ਦੇ ਵਸੀਲੇ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ ਤਹਿਤ ਇਲਾਕੇ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰਨਾ ਸ਼ਲਾਘਾਯੋਗ ਉਪਰਾਲਾ ਹੈ। Booking & Dispatch services Punjab
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਧਰਤੀ ਤੋਂ ਆਪਣੇ ਵਿਦੇਸ਼ੀ ਕਾਰੋਬਾਰ ਚਲਾਉਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ।
ਉੁਨ੍ਹਾਂ ਇਸ ਸਮਾਗਮ ’ਚ ਮੌਜੂਦ ਯੂ.ਐਸ.ਏ. ਅਤੇ ਯੂ.ਕੇ. ਦੇ ਟਰਾਂਸਪੋਰਟਰਾਂ ਨੂੰ ਵੀ ਆਪਣੇ ਕਾਰੋਬਾਰ ਨਾਲ ਸਬੰਧਤ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚੋਂ ਹੀ ਸ਼ੁਰੂ ਕਰਨ ਲਈ ਪ੍ਰੇਰਿਆ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਅਣਥੱਕ ਯਤਨ ਕਰ ਰਹੇ ਹਨ ਤਾਂ ਪ੍ਰਵਾਸੀ ਪੰਜਾਬੀ ਭਰਾਵਾਂ ਨੂੰ ਵੀ ਇਨ੍ਹਾਂ ਯਤਨਾਂ ’ਚ ਬਰਾਬਰ ਦਾ ਯੋਗਦਾਨ ਪਾਉਣਾ ਚਾਹੀਦਾ ਹੈ। Booking & Dispatch services Punjab
ਇਸ ਮੌਕੇ ਵਿਧਾਇਕ ਸ਼ੀਤਲ ਅੰਗੂਰਾਲ, ਆਪ ਦੇ ਸੂਬਾਈ ਬੁਲਾਰੇ ਐਡਵੋਕੇਟ ਪਰਮਵੀਰ ਸਿੰਘ ਤੇ ਸਤਨਾਮ ਸਿੰਘ ਜਲਵਾਹਾ ਵੀ ਮੌਜੂਦ ਸਨ।
ਫ਼ੋਟੋ ਕੈਪਸ਼ਨ:
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਕੁਲਥਮ ਨੇੜੇ ਹਰਮਨ ਟਰਾਂਸਪੋਰਟ ਕੈਨੇਡਾ ਦੇ ‘ਬੈਕ ਆਫ਼ਿਸ’ ਦਾ ਉਦਘਾਟਨ ਕਰਦੇ ਹੋਏ।