ਬਠਿੰਡਾ, 28 ਅਗਸਤ : ਭਾਰਤ ਚੋਣ ਕਮਿਸ਼ਨ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਦਾ ਕੰਮ ਸ਼ੂਰੁ ਹੋ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਭਾਗ ਦੀ ਵੋਟਰ ਸੂਚੀ ਦੀ ਪੜਤਾਲ ਦਾ ਕੰਮ ਮਿਤੀ 20 ਸਤੰਬਰ 2024 ਤੱਕ ਮੁਕੰਮਲ ਕਰਨਗੇ।
ਉਨ੍ਹਾਂ ਆਮ ਜਨਤਾ/ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ /ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੰਤਵ ਨੂੰ ਪੂਰਾ ਕਰਨ ਲਈ ਬੂਥ ਲੈਵਲ ਅਫ਼ਸਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਜਿਸ ਦੀ ਵੋਟ ਅਜੇ ਤੱਕ ਨਹੀਂ ਬਣੀ ਤਾਂ ਉਹ ਇਸ ਮੁਹਿੰਮ ਦੌਰਾਨ ਆਪਣੀ ਵੋਟ ਰਜਿਸਟਰਡ ਕਰਵਾਉਣ ਲਈ ਫਾਰਮ ਨੰਬਰ 6, ਪਹਿਲਾਂ ਬਣੀ ਵੋਟ ਦੀ ਕਟੌਤੀ ਲਈ ਫਾਰਮ ਨੰਬਰ 7 ਅਤੇ ਵੋਟ ਦੇ ਵੇਰਵਿਆਂ ਵਿੱਚ ਕਿਸੇ ਕਿਸਮ ਦੀ ਦਰੁਸਤੀ ਲਈ ਫਾਰਮ ਨੰਬਰ 8 ਵਿੱਚ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਬੂਥ ਲੈਵਲ ਅਫਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਵੈਰਿਫਿਕੇਸ਼ਨ ਦਾ ਕੰਮ ਸ਼ੁਰੂ : ਜਸਪ੍ਰੀਤ ਸਿੰਘ
Date: