Wednesday, January 15, 2025

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

Date:

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਅੰਮਿ੍ਰਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਕਾਬੂ ਕੀਤਾ ਗਿਆ ਇਹ ਤੀਜਾ ਹਥਿਆਰ ਤਸਕਰੀ  ਮਾਡਿਊਲ

ਚੰਡੀਗੜ/ਅੰਮਿ੍ਰਤਸਰ, 22 ਜੂਨ:

BORDER WEAPON SMUGGLING ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮਿ੍ਰਤਸਰ ਵਿੱਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ਚੋਂ  ਚਾਰ .30 ਬੋਰ ਦੇ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤੀ ਹੈ।

ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੇ ਏ.ਆਈ.ਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲੀ-ਸਿੱਕੇ  ਦੀ ਤਸਕਰੀ ਸਬੰਧੀ ਮਿਲੀ ਖ਼ੁਫ਼ੀਆ ਇਤਲਾਹ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ ‘ਚ ਸਰਚ ਅਪ੍ਰੇਸ਼ਨ ਚਲਾਇਆ ਅਤੇ ਸਫਲਤਾਪੂਰਵਕ ਚਾਰ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ।

ਉਨਾਂ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਡਿਲੀਵਰ ਕੀਤੀ ਪ੍ਰਤੀਤ ਹੁੰਦੀ ਹੈ, ਪਰ ਬੀਐਸਐਫ ਅਤੇ ਸੂਬਾ ਪੁਲਿਸ ਦੀਆਂ ਮੁਸਤੈਦ ਗਤੀਵਿਧੀਆਂ ਕਾਰਨ ਖੇਪ ਪ੍ਰਾਪਤ ਕਰਨ ਵਾਲੀ ਧਿਰ ਖੇਪ ਹਾਸਲ ਨਹੀਂ ਕਰ ਸਕੀ। ਉਨਾਂ ਕਿਹਾ ਕਿ ਪੁਲਿਸ ਟੀਮਾਂ ਖੇਪ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕਰ ਰਹੀਆਂ ਹਨ।  BORDER WEAPON SMUGGLING

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮਿ੍ਰਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ 22-06-23 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਗਿਆ ਹੈ।

ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਹਥਿਆਰ ਤਸਕਰੀ ਕਰਨ ਵਾਲੇ ਤੀਜੇ ਮਾਡਿਊਲ ਦਾ ਪਰਦਾਫ਼ਾਸ਼

ਜ਼ਿਕਰਯੋਗ ਹੈ ਕਿ ਅੰਮਿ੍ਰਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਸਰਹੱਦ ਪਾਰ ਤੋਂ ਹਥਿਆਰ  ਤਸਕਰੀ ਦਾ ਇਹ ਤੀਜਾ ਅਜਿਹਾ ਮਾਡਿਊਲ ਹੈ, ਜਿਸ ਨਾਲ ਗ਼ੋਲੀ-ਸਿੱਕਾ ਸਮੇਤ ਕੁੱਲ 11 ਪਿਸਤੌਲਾਂ ਦੀ ਬਰਾਮਦਗੀ ਹੋਈ ਹੈ। BORDER WEAPON SMUGGLING

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 16 ਜੂਨ ਨੂੰ ਸੀ.ਆਈ.ਅੰਮਿ੍ਰਤਸਰ ਨੇ ਰਜਿੰਦਰ ਕੁਮਾਰ ਉਰਫ ਘੁੱਦੀ, ਜਗਜੀਤ ਸਿੰਘ, ਇੰਦਰਜੀਤ ਸਿੰਘ ਉਰਫ ਮੱਲੀ ਅਤੇ ਜਸ਼ਨਦੀਪ ਸਿੰਘ ਉਰਫ ਬੂਰਾ, ਸਾਰੇ ਵਾਸੀ ਅੰਮਿ੍ਰਤਸਰ, ਨੂੰ ਕਾਬੂ ਕਰਕੇ ਉਨਾਂ ਕੋਲੋਂ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਸਨ।
ਇਸੇ ਤਰਾਂ 19 ਜੂਨ ਨੂੰ ਇੱਕ ਹੋਰ ਵਿਅਕਤੀ ਜਿਸ ਦੀ ਪਛਾਣ ਰਾਜਨ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ, ਨੂੰ ਤਿੰਨ .32 ਬੋਰ ਦੀਆਂ ਪਿਸਤੌਲਾਂ ਅਤੇ ਅਸਲੇ ਸਣੇ ਕਾਬੂ ਕੀਤਾ ਗਿਆ ਸੀ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...