ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ 'ਤੇ NSA ਲਾਉਣ ਦੀ ਮੰਗ, 4 ਜ਼ਿਲ੍ਹਿਆਂ 'ਚ ਬੰਦ ਦਾ ਸੱਦਾ

ਅੰਮ੍ਰਿਤਸਰ-ਦਿੱਲੀ ਹਾਈਵੇ ਜਾਮ, ਪੁਲਿਸ ਬਲ ਤੈਨਾਤ

ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ 'ਤੇ NSA ਲਾਉਣ ਦੀ ਮੰਗ, 4 ਜ਼ਿਲ੍ਹਿਆਂ 'ਚ ਬੰਦ ਦਾ ਸੱਦਾ

ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਦਲਿਤ ਭਾਈਚਾਰੇ ਨੇ ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ਹੁਸ਼ਿਆਰਪੁਰ, ਜਲੰਧਰ, ਲੁਧਿਆਣਾ ਅਤੇ ਮੋਗਾ ਵਿੱਚ ਬੰਦ ਦਾ ਸੱਦਾ ਦਿੱਤਾ ਹੈ। ਲੁਧਿਆਣਾ ਦੇ ਦਲਿਤ ਭਾਈਚਾਰੇ ਨੇ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕਰਦੇ ਹੋਏ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰ ਦਿੱਤਾ ਹੈ।

ਪ੍ਰਦਰਸ਼ਨਕਾਰੀਆਂ ਨੇ ਘੰਟਾਘਰ ਮਾਰਕੀਟ ਵਿੱਚ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ। ਉਨ੍ਹਾਂ ਨੇ ਇੱਕ ਮਾਰਚ ਕੱਢਿਆ ਤੇ ਡੀਸੀ ਨੂੰ ਇੱਕ ਮੰਗ ਪੱਤਰ ਸੌਂਪਿਆ। ਹਾਲਾਂਕਿ, ਬੰਦ ਦਾ ਪ੍ਰਭਾਵ ਅਜੇ ਹੋਰ ਸ਼ਹਿਰਾਂ ਵਿੱਚ ਦਿਖਾਈ ਨਹੀਂ ਦੇ ਰਿਹਾ ਹੈ। ਦੁਕਾਨਾਂ ਤੇ ਸ਼ੋਅਰੂਮ ਖੁੱਲ੍ਹੇ ਹਨ। ਇਸ ਬਾਬਤ ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰਕੇ ਪੂਰੀ ਘਟਨਾ ਦੇ ਪਿੱਛੇ ਦੀ ਕਹਾਣੀ ਜਨਤਕ ਕਰੇਗੀ। ਪੁਲਿਸ ਨੇ ਇਸ ਮਾਮਲੇ ਵਿੱਚ 26 ਜਨਵਰੀ ਨੂੰ ਹੀ ਦੋਸ਼ੀ ਆਕਾਸ਼ਦੀਪ ਵਿਰੁੱਧ ਐਫਆਈਆਰ ਦਰਜ ਕੀਤੀ ਸੀ।

ਗਣਤੰਤਰ ਦਿਵਸ ਦੇ ਮੌਕੇ 'ਤੇ 26 ਜਨਵਰੀ ਦੀ ਸ਼ਾਮ ਨੂੰ ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਨੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ 'ਤੇ ਅੰਬੇਡਕਰ ਦੀ ਮੂਰਤੀ ਦੇ ਹੇਠਾਂ ਇੱਕ ਪੱਥਰ ਵਾਲੀ ਸੰਵਿਧਾਨ ਪੁਸਤਕ ਨੂੰ ਅੱਗ ਲਗਾ ਦਿੱਤੀ। ਇਸ ਤੋਂ ਬਾਅਦ ਹੱਥ ਵਿੱਚ ਇੱਕ ਵੱਡਾ ਹਥੌੜਾ ਲੈ ਕੇ ਨੌਜਵਾਨ ਪੌੜੀ ਦੀ ਮਦਦ ਨਾਲ ਮੂਰਤੀ 'ਤੇ ਚੜ੍ਹਿਆ ਅਤੇ ਮੂਰਤੀ 'ਤੇ 8 ਵਾਰ ਵਾਰ ਕੀਤੇ। ਇਸ ਤੋਂ ਬਾਅਦ ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।

WhatsApp Image 2025-01-28 at 2.24.28 PM

ਜਦੋਂ ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਨੌਜਵਾਨ ਦੀ ਪਛਾਣ ਆਕਾਸ਼ਦੀਪ ਵਜੋਂ ਹੋਈ, ਜੋ ਕਿ ਮੋਗਾ ਦੇ ਧਰਮਕੋਰਟ ਦਾ ਰਹਿਣ ਵਾਲਾ ਸੀ। ਆਕਾਸ਼ਦੀਪ ਨੇ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। 3 ਸਾਲ ਪਹਿਲਾਂ ਉਹ ਮਜ਼ਦੂਰ ਵਜੋਂ ਕੰਮ ਕਰਨ ਲਈ ਦੁਬਈ ਗਿਆ ਸੀ ਤੇ ਹੁਣ 3 ਮਹੀਨੇ ਪਹਿਲਾਂ ਹੀ ਵਾਪਸ ਆਇਆ ਸੀ। ਪੁਲਿਸ ਨੇ ਆਕਾਸ਼ਦੀਪ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸਨੇ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਕਿਉਂ ਕੀਤੀ। 

Read Also ; ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਡਾ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ, ਦਲਿਤ ਭਾਈਚਾਰੇ ਨੇ 27 ਜਨਵਰੀ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਸੀ। ਭਾਈਚਾਰੇ ਦੇ ਲੋਕਾਂ ਨੇ ਹਾਲ ਗੇਟ ਸਮੇਤ ਕਈ ਬਾਜ਼ਾਰਾਂ ਵਿੱਚ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਨੇ ਵਾਲ ਸਿਟੀ ਮਾਰਕੀਟ ਵੀ ਬੰਦ ਰੱਖੀ। ਇਸ ਤੋਂ ਬਾਅਦ ਭਾਈਚਾਰੇ ਦੇ ਲੋਕਾਂ ਨੇ ਭੰਡਾਰੀ ਪੁਲ ਨੂੰ ਬੰਦ ਕਰ ਦਿੱਤਾ ਜਿਸ ਕਾਰਨ ਸ਼ਹਿਰ ਵਿੱਚ ਟ੍ਰੈਫਿਕ ਜਾਮ ਹੋ ਗਿਆ।