ਪੰਜਾਬ ‘ਚ ਖ਼ਰਾਬ ਹੋਈਆਂ ਫ਼ਸਲਾਂ ਮਗਰੋਂ ਐਕਸ਼ਨ ਚ ਮੁੱਖ ਮੰਤਰੀ ,ਸਵੇਰੇ ਹੀ ਸੱਦ ਲਈ ਅਹਿਮ ਬੈਠਕ
CM Hon in action ਪੰਜਾਬ ‘ਚ ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ‘ਚ ਆ ਗਏ ਹਨ। ਉਨ੍ਹਾਂ ਵੱਲੋਂ ਅੱਜ ਸਵੇਰੇ ਅਫ਼ਸਰਾਂ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ […]
CM Hon in action ਪੰਜਾਬ ‘ਚ ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ‘ਚ ਆ ਗਏ ਹਨ। ਉਨ੍ਹਾਂ ਵੱਲੋਂ ਅੱਜ ਸਵੇਰੇ ਅਫ਼ਸਰਾਂ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ।
ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ‘ਚ 25 ਫ਼ੀਸਦੀ ਦੇ ਵਾਧੇ ਦਾ ਵੀ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਬੀਤੇ ਦਿਨ ਹੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ।CM Hon in action
ਉਨ੍ਹਾਂ ਵੱਲੋਂ ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸੂਬੇ ‘ਚ ਚੱਲੀਆਂ ਤੇਜ਼ ਹਵਾਵਾਂ, ਮੀਂਹ ਅਤੇ ਗੜ੍ਹੇਮਾਰੀ ਨੇ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਕਿਸਾਨਾਂ ਦੇ ਚਿਹਰੇ ਪੂਰੀ ਤਰ੍ਹਾਂ ਮੁਰਝਾਏ ਹੋਏ ਹਨ।CM Hon in action
READ ALSO: ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ
Related Posts
Advertisement
![](https://digitalfluctus.com/ad.jpeg)