ਮਿਜ਼ੋਰਮ ‘ਚ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਿਆ, 17 ਲੋਕਾਂ ਦੀ ਮੌਤ

Aizawl bridge collapse:

Aizawl bridge collapse: ਮਿਜ਼ੋਰਮ ਵਿੱਚ ਬੁੱਧਵਾਰ ਨੂੰ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਨਾਲ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਇਹ ਹਾਦਸਾ ਰਾਜਧਾਨੀ ਆਈਜ਼ੌਲ ਤੋਂ 21 ਕਿਲੋਮੀਟਰ ਦੂਰ ਸਾਇਰੰਗ ਵਿੱਚ ਸਵੇਰੇ 10 ਵਜੇ ਵਾਪਰਿਆ।

ਪੁਲਿਸ ਨੇ ਦੱਸਿਆ ਕਿ ਬੁੱਧਵਾਰ ਨੂੰ ਮਿਜ਼ੋਰਮ ਦੇ ਸੈਰੰਗ ਖੇਤਰ ਦੇ ਨੇੜੇ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਨਾਲ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਘਟਨਾ ਸਥਾਨ ‘ਤੇ ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ ਕਿਉਂਕਿ ਘਟਨਾ ਸਵੇਰੇ 10 ਵਜੇ ਦੇ ਕਰੀਬ ਆਈਜ਼ੌਲ ਤੋਂ 21 ਕਿਲੋਮੀਟਰ ਦੂਰ ਵਾਪਰੀ ਤਾਂ ਉੱਥੇ 35-40 ਮਜ਼ਦੂਰ ਮੌਜੂਦ ਸਨ।

ਇਹ ਵੀ ਪੜ੍ਹੋ: Chandrayaan-3: ਅੱਜ ਰਚ ਜਾਵੇਗਾ ਇਤਿਹਾਸ, ਪਰ ਜਾਣੋ ਆਖਿਰੀ 17 ਮਿੰਟ ਕਿਉਂ ਹਨ ਜ਼ਰੂਰੀ?

ਇਹ ਪੁਲ ਬੈਰਾਬੀ ਨੂੰ ਸੈਰੰਗ ਨਾਲ ਜੋੜਨ ਵਾਲੀ ਕੁਰੁੰਗ ਨਦੀ ਉੱਤੇ ਬਣਾਇਆ ਜਾ ਰਿਹਾ ਸੀ। ਮਿਜ਼ੋਰਮ ਦੇ ਸੀਐਮ ਜ਼ੋਰਮ ਥੰਗਾ ਨੇ ਹਾਦਸੇ ਦੀ ਤਸਵੀਰ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ- ਪ੍ਰਸ਼ਾਸਨ ਬਚਾਅ ਕਾਰਜ ਚਲਾ ਰਿਹਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। Aizawl bridge collapse:

ਪੁਲ ਵਿੱਚ ਕੁੱਲ 4 ਪਿੱਲਰ ਹਨ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਤੀਜੇ ਅਤੇ ਚੌਥੇ ਖੰਭੇ ਦੇ ਵਿਚਕਾਰ ਦਾ ਗਰਡਰ ਡਿੱਗ ਗਿਆ ਹੈ। ਇਸ ਗਰਡਰ ‘ਤੇ ਸਾਰੇ ਮਜ਼ਦੂਰ ਕੰਮ ਕਰ ਰਹੇ ਸਨ। ਜ਼ਮੀਨ ਤੋਂ ਪੁਲ ਦੀ ਉਚਾਈ 104 ਮੀਟਰ ਯਾਨੀ 341 ਫੁੱਟ ਹੈ। ਯਾਨੀ ਪੁਲ ਦੀ ਉਚਾਈ ਕੁਤੁਬ ਮੀਨਾਰ ਤੋਂ ਵੀ ਵੱਧ ਹੈ।

ਪੀਐਮਓ ਨੇ ਟਵੀਟ ਕੀਤਾ ਕਿ ਮੈਂ ਮਿਜ਼ੋਰਮ ਵਿੱਚ ਪੁਲ ਹਾਦਸੇ ਤੋਂ ਦੁਖੀ ਹਾਂ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜਖਮੀ ਜਲਦੀ ਠੀਕ ਹੋ ਜਾਣ। ਬਚਾਅ ਕਾਰਜ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਰੇਕ ਮ੍ਰਿਤਕ ਦੇ ਵਾਰਸਾਂ ਨੂੰ PMNRF ਵੱਲੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ, ਜਦਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। Aizawl bridge collapse: