ਚਾਲੂ ਵਿਦਿਅਕ ਵਰ੍ਹੇ ਤੋਂ ਸੂਬੇ ਦੇ ਵਿਦਿਆਰਥੀਆਂ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ : ਹਰਜੋਤ ਸਿੰਘ ਬੈਂਸ

ਚਾਲੂ ਵਿਦਿਅਕ ਵਰ੍ਹੇ ਤੋਂ ਸੂਬੇ ਦੇ ਵਿਦਿਆਰਥੀਆਂ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ : ਹਰਜੋਤ ਸਿੰਘ ਬੈਂਸ

ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਨੌਵੀਂ ਤੇ ਦਸਵੀਂ ਦੀਆਂ ਸਰੀਰਕ ਸਿੱਖਿਆ ਪਾਠ ਪੁਸਤਕ ਵਿੱਚ ਸ਼ਾਮਲ Also Read. : ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਮੌਕ ਡਰਿੱਲਾਂ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ […]

ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਨੌਵੀਂ ਤੇ ਦਸਵੀਂ ਦੀਆਂ ਸਰੀਰਕ ਸਿੱਖਿਆ ਪਾਠ ਪੁਸਤਕ ਵਿੱਚ ਸ਼ਾਮਲ

Also Read. : ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਮੌਕ ਡਰਿੱਲਾਂ

ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਿਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ।ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ।

ਸ.ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਮਹਾਨ ਖਿਡਾਰੀਆਂ ਦੀ ਜੀਵਨੀ ਨੂੰ ਸਕੂਲੀ ਪੜ੍ਹਾਈ ਦਾ ਸਿਲੇਬਸ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਸੰਖੇਪ ਜੀਵਨੀ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤੀ ਗਈ ਹੈ ਜਿਨ੍ਹਾਂ ਖਿਡਾਰੀਆਂ ਦੀ ਜੀਵਨੀ ਸਕੂਲ ਸਿਲੇਬਸ ਵਿੱਚ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਨੇ ਪੰਜਾਬੀਆਂ ਦਾ ਝੰਡਾ ਪੂਰੀ ਦੁਨੀਆ ਵਿਚ ਬੁਲੰਦ ਕੀਤਾ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਦੀ ਦਸਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

Tags: news punjab