ਆਰੋਪੀ ਨੂੰ ਫੜਨ ਗਈ ਅੰਮ੍ਰਿਤਸਰ ਪੁਲਿਸ ਅਤੇ ਆਰੋਪੀ ਵਿਚਾਲੇ ਹੋਇਆ ਮੁਕਾਬਲਾ

ਆਰੋਪੀ ਨੂੰ ਫੜਨ ਗਈ ਅੰਮ੍ਰਿਤਸਰ ਪੁਲਿਸ ਅਤੇ ਆਰੋਪੀ ਵਿਚਾਲੇ ਹੋਇਆ ਮੁਕਾਬਲਾ

 

ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ 22 ਸਾਲਾ ਸਾਹਿਲ ਨੂੰ ਗ੍ਰਿਫ਼ਤਾਰ ਕਰਨ ਗਈ ਸੀ, ਜੋ ਕਿ ਚਾਰ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਪਰ ਜਿਵੇਂ ਹੀ ਉਸਨੇ ਪੁਲਿਸ ਨੂੰ ਦੇਖਿਆ, ਉਹ ਭੱਜਣ ਲੱਗ ਪਿਆ ਅਤੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਮਜੀਠਾ ਰੋਡ ਬਾਈਪਾਸ 'ਤੇ ਪਹੁੰਚ ਗਈ। ਜਿੱਥੇ ਪੁਲਿਸ ਅਤੇ ਦੋਸ਼ੀ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਮੁਕਾਬਲੇ ਵਿੱਚ, ਦੋਸ਼ੀ ਸਾਹਿਲ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ।

ਵੱਖ ਵੱਖ ਨਸ਼ਾ ਤਸਕਰੀ ਮਾਮਲਿਆਂ ਦੇ ਵਿੱਚ ਪੁਲਿਸ ਨੂੰ ਲੋੜਵੰਦ ਆਰੋਪੀ ਨੂੰ ਫੜਨ ਗਈ ਪੁਲਿਸ ਨੂੰ ਦੇਖ ਕੇ ਆਰੋਪੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਅੰਮ੍ਰਿਤਸਰ ਪੁਲਿਸ ਵੱਲੋਂ ਉਸ ਆਰੋਪੀ ਦਾ ਪਿੱਛਾ ਕਰਦੇ ਹੋਏ ਅੰਮ੍ਰਿਤਸਰ ਬਾਈਪਾਸ ਦੇ ਉੱਪਰ ਆ ਕੇ ਪੁਲਿਸ ਅਤੇ ਆਰੋਪੀ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲਿਆ ਜਿਸ ਦੌਰਾਨ ਕਿ ਪੁਲਿਸ ਦੀ ਗੋਲੀ ਲੱਗਣ ਨਾਲ ਆਰੋਪੀ ਜ਼ਖਮੀ ਹੋ ਗਿਆ |

ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੌਕੇ ਤੇ ਹਾਲਾਤਾਂ ਦਾ ਜਾਇਜ਼ਾ ਲੈਣ ਪਹੁੰਚੇ ਤੇ ਉਹਨਾਂ  ਨੇ ਦੱਸਿਆ ਕਿ ਦੇਰ ਰਾਤ ਜਦੋਂ ਪੁਲਿਸ ਚਾਰ ਮਾਮਲਿਆਂ ਦੇ ਵਿੱਚ ਵਾਂਟਡ ਨੌਜਵਾਨ ਨੂੰ ਗ੍ਰਿਫਤਾਰ ਕਰਨ ਦੇ ਲਈ ਨਿਕਲੀ ਤਾਂ ਪੁਲਿਸ ਨੂੰ ਦੇਖ ਕੇ ਆਰੋਪੀ ਭੱਜਣ ਲੱਗਾ ਅਤੇ ਜਦੋਂ ਮਜੀਠਾ ਰੋਡ ਬਾਈਪਾਸ ਦੇ ਨਜ਼ਦੀਕ ਪਹੁੰਚੇ ਤਾਂ ਆਰੋਪੀ ਦਾ ਮੋਟਰਸਾਈਕਲ ਸਲਿਪ ਹੋਣ ਕਰਕੇ ਉਹ ਡਿੱਗ ਗਿਆ ਤੇ ਆਰੋਪੀ ਨੇ ਪੁਲਿਸ ਦੇ ਉੱਪਰ ਫਾਇਰਿੰਗ ਕਰ ਦਿੱਤੀ ਅਤੇ ਜਵਾਬੀ ਕਾਰਵਾਈ ਦੇ ਵਿੱਚ ਪੁਲਿਸ ਦੀ ਗੋਲੀ ਦੇ ਨਾਲ ਉਕਤ ਆਰੋਪੀ ਜ਼ਖਮੀ ਹੋ ਗਿਆ।

WhatsApp Image 2025-03-03 at 1.59.43 PM

Read Also : ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ

 

ਪੁਲਿਸ ਨੇ ਦੱਸਿਆ ਕਿ ਇਹ ਆਰੋਪੀ ਦੀ ਪਹਿਚਾਨ ਸਾਹਿਲ ਨਾਮ ਦੇ ਤੌਰ ਤੇ ਹੋਈ ਹੈ ਜਿਸ ਦੀ ਉਮਰ 22 ਸਾਲ ਹੈ ਅਤੇ ਉਹ ਫਤਿਹਗੜ੍ਹ ਚੂੜੀਆਂ ਰੋਡ ਤੇ ਫੈਜ਼ਪੁਰਾ ਇਲਾਕੇ ਦਾ ਰਹਿਣ ਵਾਲਾ ਹੈ। ਫਿਲਹਾਲ ਹੁਣ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਕਾਬੂ ਕੀਤੇ ਗਏ ਆਰੋਪੀ ਨੂੰ ਵੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।