ਮੂਸੇਵਾਲਾ ਦੇ ਪਰਿਵਾਰ ਤੋਂ IVF ਰਿਪੋਰਟ ਮੰਗਣ ‘ਤੇ ਭੜਕੇ ਮੰਤਰੀ ਧਾਲੀਵਾਲ
Exasperated minister Dhaliwal
Exasperated minister Dhaliwal ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਕੇਂਦਰ ਵਲੋਂ ਆਈ. ਵੀ. ਐੱਫ. ਰਿਪੋਰਟ ਮੰਗਣ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਹੁਤ ਮਾੜਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਤੋਂ ਰਿਪੋਰਟ ਮੰਗ ਕੇ ਕੇਂਦਰ ਨੇ ਬਹੁਤ ਘਟੀਆ ਪੱਧਰ ਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਨੋਟਿਸ ਭੇਜਣਾ ਬੇਹੱਦ ਗਲਤ ਹੈ।
ਦੱਸਣਯੋਗ ਹੈ ਕਿ ਕੇਂਦਰ ਵਲੋਂ ਮੂਸੇਵਾਲਾ ਦੇ ਪਰਿਵਾਰ ਨੂੰ ਆਈ. ਵੀ. ਐੱਫ. ਦੀ ਰਿਪੋਰਟ ਮੰਗਣ ਨੂੰ ਲੈ ਕੇ ਨੋਟਿਸ ਭੇਜਿਆ ਗਿਆ ਹੈ। ਇਸ ‘ਤੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਰਾਹੀਂ ਸਿਹਤ ਸਕੱਤਰ ਨੂੰ ਪੁੱਛਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਮਾਮਲਾ ਲਿਆਂਦੇ ਬਗੈਰ ਸਿੱਧੂ ਦੇ ਮਾਪਿਆਂ ਤੋਂ ਜਾਣਕਾਰੀ ਕਿਉਂ ਮੰਗੀ ਗਈ।
ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਇਹ ਗੱਲ ਪੰਜਾਬ ਸਰਕਾਰ ਦੇ ਧਿਆਨ ਵਿਚ ਕਿਉਂ ਨਹੀਂ ਲਿਆਂਦੀ ਗਈ ਕਿ ਚਰਨ ਕੌਰ ਅਤੇ ਬਲਕੌਰ ਸਿੰਘ ਤੋਂ ਅਜਿਹੀ ਜਾਣਕਾਰੀ ਮੰਗੀ ਗਈ ਹੈ। ਇਸ ਲਈ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਪੂਰੀਆਂ 13 ਸੀਟਾਂ ਜਿੱਤੇਗੀ। ਅਕਾਲੀ-ਭਾਜਪਾ ਗਠਜੋੜ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਾ ਭਾਜਪਾ ਨਾਲ ਗਠਜੋੜ ਹੋ ਲੈਣ ਦਿਓ, ਫਿਰ ਇਨ੍ਹਾਂ ਕੋਲੋਂ ਪੰਜਾਬ ਦੀ ਜਨਤਾ 740 ਸ਼ਹੀਦ ਹੋਏ ਕਿਸਾਨਾਂ ਦਾ ਹਿਸਾਬ ਪੁੱਛੇਗੀ।Exasperated minister Dhaliwal