ਕਰਨਲ ਬਾਠ ਦੀ ਪਤਨੀ ਅੱਜ CM ਮਾਨ ਨਾਲ ਕਰਨਗੇ ਮੁਲਾਕਾਤ
ਨਿਊਜ ਡੈਸਕ- ਕਰਨਲ ਬਾਠ ਦੇ ਪਰਿਵਾਰ ਨੇ ਬੀਤੇ ਦਿਨੀਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ ਤੇ ਮੁਲਾਕਾਤ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਰਾਜਨਾਥ ਸਿੰਘ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਹੈ ਤੇ ਰੱਖਿਆ ਮੰਤਰੀ ਨੇ ਸਾਨੂੰ ਪੂਰੀ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ “ਮੈਨੂੰ ਸਿਰਫ਼ ਇਨਸਾਫ਼ ਚਾਹੀਦਾ ਹੈ, ਅਸੀਂ ਪੰਜਾਬ ‘ਚੋਂ ਕ੍ਰਾਈਮ ਖ਼ਤਮ ਕਰਨਾ ਚਾਹੁੰਦੇ ਹਾਂ। ਮੈਂ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਨਾਲ ਹਮੇਸ਼ਾ ਖੜਾਂਗੀ।”
Read also- ਟੈਕਸ ਤੋਂ ਮੁਕਤੀ ਦੇ ਦਿਨ ਆ ਰਹੇ ਹਨ ਨੇੜੇ- ਟਰੰਪ
ਇਸ ਮਾਮਲੇ ਵਿਚ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੱਜ ਜਸਵਿੰਦਰ ਕੌਰ ਬਾਠ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਧੀ ਦੇ ਜਨਮ ਦਿਨ ‘ਤੇ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਨਾਲ ਹੀ ਮੈਂ ਕਿਹਾ ਹੈ ਕਿ ਦੇਸ਼ ਦੀ ਧੀ ਅੱਜ ਤੁਹਾਨੂੰ ਮਿਲਣ ਲਈ ਆ ਰਹੀ ਹੈ ਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਡੇ ਨਾਲ ਇਨਸਾਫ਼ ਕਰੋਗੇ। ਉਨ੍ਹਾਂ ਦੇ ਬੋਲਾਂ ਤੋਂ ਜ਼ਾਹਿਰ ਹੋ ਰਿਹਾ ਸੀ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਜਾ ਸਕਦਾ ਹੈ।
ਦੱਸ ਦਈਏ ਕਿ ਪਰਿਵਾਰ ਕੇਸ ਦੀ CBI ਜਾਂਚ ਦੀ ਮੰਗ ਕਰ ਰਿਹਾ ਹੈ। ਪਟਿਆਲਾ ਵਿਚ ਫੌਜ ਦੇ ਕਰਨਲ ਦਾ ਮਾਮਲਾ ਅਦਾਲਤ ਵਿਚ ਪਹੁੰਚਿਆ ਉਥੇ ਹੀ ਇਸ ਦੀ ਗੂੰਜ ਰਾਜਨੀਤਿਕ ਹਲਕਿਆਂ ਵਿਚ ਵੀ ਸੁਣਾਈ ਦਿੱਤੀ।
Related Posts
Advertisement
