ਜਮਹੂਰੀਅਤ ਦੇ ਅਨੁਸ਼ਾਸਨ ਨੂੰ ਭੰਗ ਕਰ ਰਹੀ ਹੈ ਲੋਕ ਸਭਾ- ਰਾਹੁਲ ਗਾਂਧੀ
ਨਵੀਂ ਦਿੱਲੀ- ਹਮੇਸ਼ਾ ਇਹ ਦੇਖਣ ਵਿੱਚ ਆਉਂਦਾ ਰਿਹਾ ਹੈ ਕਿ ਵਿਰੋਧੀ ਧਿਰਾਂ ਵਿਚਕਾਰ ਮਤਭੇਦ ਬਣੇ ਰਹਿੰਦੇ ਹਨ। ਜਿਸ ਦੇ ਚੱਲਦਿਆਂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਲੋਕ ਸਭਾ ਗ਼ੈਰ ਜਮਹੂਰੀ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਦਨ ’ਚ ਬੋਲਣ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ ਹੈ। ਸਰਕਾਰ ਲੋਕ ਸਭਾ ਨੂੰ ਗ਼ੈਰ-ਜਮਹੂਰੀ ਢੰਗ ਨਾਲ ਚਲਾ ਰਹੀ ਹੈ।
ਰਾਹੁਲ ਨੇ ਕਿਹਾ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਉਨ੍ਹਾਂ ਬਾਰੇ ਬੇਤੁਕੀਆਂ ਟਿੱਪਣੀਆਂ ਕੀਤੀਆਂ ਗਈਆਂ ਹਨ। ਜੋ ਕਿ ਲੋਕ ਸਭਾ ਦੀ ਮਰਿਆਦਾ ਨੂੰ ਭੰਗ ਕਰਨ ਵਾਲੀਆਂ ਹਨ। ਕਾਂਗਰਸ ਆਗੂ ਦਾ ਇਹ ਪ੍ਰਤੀਕਰਮ ਉਸ ਸਮੇਂ ਆਇਆ ਹੈ ਜਦੋਂ ਬਿਰਲਾ ਨੇ ਉਨ੍ਹਾਂ ਨੂੰ ਸਦਨ ਦੀ ਮਰਿਆਦਾ ਕਾਇਮ ਰਖਦਿਆਂ ਨੇਮਾਂ ਦੀ ਪਾਲਣਾ ਕਰਨ ਲਈ ਕਿਹਾ। ਇਹ ਅਜੇ ਤੱਕ ਸਪਸ਼ਟ ਨਹੀਂ ਹੋਇਆ ਕਿ ਸਪੀਕਰ ਨੇ ਕਿਸ ਕਾਰਨ ਕਰਕੇ ਅਜਿਹੀ ਟਿੱਪਣੀ ਕੀਤੀ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਸਪੀਕਰ ਨੇ ਉਨ੍ਹਾਂ ਬਾਰੇ ਕੁਝ ਟਿੱਪਣੀਆਂ ਕੀਤੀਆਂ ਹਨ ਅਤੇ ਫਿਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਦਿੱਤੇ ਬਿਨਾਂ ਹੀ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।
Read Also- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27 ਮਾਰਚ 2025
ਸੰਸਦ ਭਵਨ ਕੰਪਲੈਕਸ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਰਵਾਇਤ ਰਹੀ ਹੈ ਕਿ ਜਦੋਂ ਵੀ ਵਿਰੋਧੀ ਧਿਰ ਦਾ ਆਗੂ ਖੜ੍ਹਾ ਹੁੰਦਾ ਹੈ ਤਾਂ ਉਸ ਨੂੰ ਬੋਲਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਪਰ ਜਦੋਂ ਵੀ ਉਹ ਖੜ੍ਹੇ ਹੁੰਦੇ ਹਨ ਤਾਂ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾਂਦਾ ਹੈ। ਇਸ ਨੂੰ ਉਨ੍ਹਾਂ ਨੇ ਗ਼ੈਰ ਕਾਨੂੰਨੀ ਵੀ ਕਿਹਾ ਹੈ। ਜੋ ਲੋਕ ਸਭਾ ਦੇ ਅਨੁਸ਼ਾਸਨ ਨੂੰ ਭੰਗ ਕਰਦਾ ਹੈ।
ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਮੈਂਬਰਾਂ ਤੋਂ ਆਸ ਕੀਤੀ ਜਾਂਦੀ ਹੈ ਕਿ ਉਹ ਸਦਨ ਦੀ ਮਰਿਆਦਾ ਕਾਇਮ ਰੱਖਣ
Advertisement
