ਮਨਜਿੰਦਰ ਸਿੰਘ ਬੇਦੀ ਨੂੰ ਕੀਤਾ ਗਿਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਨਿਯੁਕਤ
ਚੰਡੀਗੜ੍ਹ- ਪੰਜਾਬ ਸਰਕਾਰ ਨੇ ਮਨਿੰਦਰਜੀਤ ਸਿੰਘ ਬੇਦੀ ਨੂੰ ਨਵਾਂ ਐਡਵੋਕੇਟ ਜਨਰਲ (ਏਜੀ) ਨਿਯੁਕਤ ਕਰ ਦਿੱਤਾ ਹੈ। ਨਿਆਂ ਵਿਭਾਗ ਨੇ ਅੱਜ ਨਵੇਂ ਏਜੀ ਦੀ ਨਿਯੁਕਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਉਨ੍ਹਾਂ ਅੱਜ ਅਹੁਦਾ ਸੰਭਾਲ ਲਿਆ ਹੈ। ਉਹ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਅੱਜ ਸਵੇਰੇ ਮੁੱਖ ਮੰਤਰੀ ਨੂੰ ਅਸਤੀਫ਼ਾ ਸੌਂਪ ਦਿੱਤਾ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ।
ਦੱਸ ਦਈਏ ਕਿ ਅਨੁ ਛੱਤਰਥ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। 215 ਕਾਨੂੰਨ ਅਧਿਕਾਰੀਆਂ ਨੂੰ ਵੀ ਐਕਸਟੈਂਸ਼ਨ ਮਿਲਿਆ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਬੇਦੀ ਖਰੜ ਦੇ ਰਹਿਣ ਵਾਲੇ ਹਨ।
ਕਾਬਲੇਗੌਰ ਹੈ ਕਿ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਲੰਮੇ ਸਮੇਂ ਤੋਂ ਪ੍ਰੈਕਟਿਸ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਿਤਾ ਸਵ. ਇੰਦਰਜੀਤ ਸਿੰਘ ਬੇਦੀ ਵੂ ਰਾਮਪੁਰਾ ਵਿਖੇ ਵਕਾਲਤ ਕਰਦੇ ਸਨ।
Read Also- ਦੇਸ਼ ਭਰ ਵਿੱਚ ਲੱਗੀਆਂ ਈਦ ਦੀਆਂ ਰੌਣਕਾਂ
ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਜਗਦੇਵ ਸਿੰਘ ਭੰਦੋਹਲ ਦੇ ਕਾਰਜਕਾਲ ਵਿੱਚ ਪਹਿਲਾਂ ਹੀ ਮਹੀਨੇ ਦਾ ਵਾਧਾ ਕੀਤਾ ਜਾ ਚੁੱਕਾ ਹੈ। ਏਜੀ ਦਫ਼ਤਰ ਵਿੱਚ ਹੁਣ ਦੋ ਸੀਨੀਅਰ ਐਡੀਸ਼ਨਲ ਏਜੀ ਹੋਣਗੇ। ਸੂਬਾ ਸਰਕਾਰ ਨੇ 215 ਲਾਅ ਅਫ਼ਸਰਾਂ ਦੀ ਮਿਆਦ ਵੀ 30 ਅਪਰੈਲ ਤੱਕ ਵਧਾ ਦਿੱਤੀ ਹੈ।
ਦੇਰ ਸ਼ਾਮ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ, “ਭਾਰਤ ਦੇ ਸੰਵਿਧਾਨ ਦੀ ਧਾਰਾ 165 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਦੇ ਰਾਜਪਾਲ, ਸ਼੍ਰੀ ਮਨਿੰਦਰਜੀਤ ਸਿੰਘ ਬੇਦੀ ਪੁੱਤਰ ਇੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਰਾਜ ਲਈ ਐਡਵੋਕੇਟ ਜਨਰਲ ਨਿਯੁਕਤ ਕਰਦੇ ਹੋਏ ਖੁਸ਼ ਹਨ, ਜੋ ਕਿ ਉਨ੍ਹਾਂ ਦੇ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗਾ।”