ਰਾਜ ਕੁਮਾਰ ਸਿੰਘ ਬਣੇ ਚੰਡੀਗੜ੍ਹ ਦੇ ਨਵੇਂ ਡੀਜੀਪੀ
ਚੰਡੀਗੜ੍ਹ- ਚੰਡੀਗੜ੍ਹ ਪੁਲਿਸ ਦੇ ਡੀਜੀਪੀ ਅਤੇ ਹੋਰ ਅਧਿਕਾਰੀਆਂ ਵਿਚਕਾਰ ਚੱਲ ਰਹੇ ਟਕਰਾਅ ਕਾਰਨ ਡੀਜੀਪੀ ਸੁਰੇਂਦਰ ਸਿੰਘ ਯਾਦਵ ਦਾ ਮੰਗਲਵਾਰ ਨੂੰ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੇ ਹੁਕਮ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਡੀਜੀਪੀ ਯਾਦਵ ਦਾ ਤਬਾਦਲਾ ਆਪਸੀ ਮਤਭੇਦਾਂ ਦੇ ਚਲਦਿਆਂ ਕੀਤਾ ਗਿਆ ਹੈ। ਯਾਦਵ ਨੂੰ ਬੀਐਸਐਫ ਵਿੱਚ ਡੈਪੂਟੇਸ਼ਨ 'ਤੇ ਡੀਆਈਜੀ ਵਜੋਂ ਤਾਇਨਾਤ ਕੀਤਾ ਗਿਆ ਹੈ। ਨਵੇਂ ਹੁਕਮਾਂ ਅਨੁਸਾਰ ਚੰਡੀਗੜ੍ਹ ਦੇ ਆਈਜੀ ਰਾਜਕੁਮਾਰ ਸਿੰਘ ਡੀਜੀਪੀ ਚਾਰਜ ਸੰਭਾਲਣਗੇ।
Read Also- ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਕੀਤੇ ਜਾਣਗੇ ਪਟਿਆਲਾ ਜ਼ਿਲ੍ਹੇ ਦੇ 8 ਪਿੰਡ
ਆਈਪੀਐਸ ਅਧਿਕਾਰੀ ਸੁਰੇਂਦਰ ਸਿੰਘ ਯਾਦਵ ਜਦੋਂ ਤੋਂ ਚੰਡੀਗੜ੍ਹ ਡੀਜੀਪੀ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਉਹ ਸੁਰਖੀਆਂ ਵਿੱਚ ਹਨ। ਆਪਣੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਉਨ੍ਹਾਂ ਵੱਡੇ ਪੱਧਰ 'ਤੇ ਪੁਲਿਸ ਕਰਮਚਾਰੀਆਂ ਦੇ ਤਬਾਦਲੇ ਕੀਤੇ ਸਨ। ਜਿਸ ਕਾਰਨ ਉਹ ਆਪਣੇ ਫੈਸਲੇ ਨੂੰ ਲੈ ਕੇ ਲਗਾਤਾਰ ਚਰਚਾਵਾਂ ਵਿੱਚ ਰਹੇ। ਕੁਝ ਦਿਨ ਪਹਿਲਾਂ ਹੀ, ਯਾਦਵ ਇੱਕ ਸਬ-ਇੰਸਪੈਕਟਰ ਨੂੰ ਸਟੇਸ਼ਨ ਇੰਚਾਰਜ ਨਿਯੁਕਤ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 2 ਆਈਪੀਐਸ ਅਤੇ 14 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਆਈਪੀਐਸ ਅਧਿਕਾਰੀਆਂ ਵਿੱਚੋਂ, ਦਯਾਮਾ ਹਰੀਸ਼ ਕੁਮਾਰ ਸਮੇਤ ਸੱਤ ਪੀਪੀਐਸ ਅਧਿਕਾਰੀਆਂ ਨੂੰ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਤਾਇਨਾਤ ਕੀਤਾ ਗਿਆ ਹੈ। ਆਈਪੀਐਸ ਅਰਵਿੰਦ ਮੀਣਾ ਨੂੰ ਐਸਪੀ ਹੈੱਡਕੁਆਰਟਰ ਰੂਪਨਗਰ ਨਿਯੁਕਤ ਕੀਤਾ ਗਿਆ। ਹਰਪ੍ਰੀਤ ਸਿੰਘ, ਲਖਬੀਰ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ ਮੰਡੇਰ, ਸਵਰਨਦੀਪ ਸਿੰਘ, ਰਾਜਪਾਲ ਸਿੰਘ ਅਤੇ ਰੁਪਿੰਦਰ ਕੌਰ ਸਰਾਂ ਨੂੰ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਕੀਤਾ ਗਿਆ।
Advertisement
