UP ਪੁਲਸ ਵੱਲੋਂ ਸਿੱਖਾਂ ਬਾਰੇ ਇਤਰਾਜ਼ਯੋਗ ਟਿੱਪਣੀ! ਸੁਖਬੀਰ ਬਾਦਲ ਨੇ ਵੀਡੀਓ ਸਾਂਝੀ ਕਰ ਕੀਤੀ ਸਖ਼ਤ ਕਾਰਵਾਈ ਦੀ ਮੰਗ

UP ਪੁਲਸ ਵੱਲੋਂ ਸਿੱਖਾਂ ਬਾਰੇ ਇਤਰਾਜ਼ਯੋਗ ਟਿੱਪਣੀ! ਸੁਖਬੀਰ ਬਾਦਲ ਨੇ ਵੀਡੀਓ ਸਾਂਝੀ ਕਰ ਕੀਤੀ ਸਖ਼ਤ ਕਾਰਵਾਈ ਦੀ ਮੰਗ

Objectionable comments about Sikhs ਉੱਤਰ ਪ੍ਰਦੇਸ਼ ਪੁਲਸ ਵੱਲੋਂ ਸਿੱਖਾਂ ਬਾਰੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦਾ ਮਾਮਲਾ ਤੂਲ ਫੜ ਰਿਹਾ ਹੈ। ਇਸ ਘਟਨਾ ‘ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਯੂ.ਪੀ. ਸਰਕਾਰ ਤੋਂ ਇਨ੍ਹਾਂ ਪੁਲਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕੇਂਦਰ […]

Objectionable comments about Sikhs

ਉੱਤਰ ਪ੍ਰਦੇਸ਼ ਪੁਲਸ ਵੱਲੋਂ ਸਿੱਖਾਂ ਬਾਰੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦਾ ਮਾਮਲਾ ਤੂਲ ਫੜ ਰਿਹਾ ਹੈ। ਇਸ ਘਟਨਾ ‘ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਯੂ.ਪੀ. ਸਰਕਾਰ ਤੋਂ ਇਨ੍ਹਾਂ ਪੁਲਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਸਿੱਖਾਂ ਪ੍ਰਤੀ ਫ਼ੈਲਾਈ ਜਾ ਰਹੀ ਨਫ਼ਰਤ ਨੂੰ ਠੱਲ ਪਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਇਹ ਹਮੇਸ਼ਾ ਜਬਰ ਅਤੇ ਜ਼ੁਲਮ ਦੇ ਵਿਰੁੱਧ ਲੜਦੀ ਆਈ ਹੈ।

ਉਕਤ ਘਟਨਾ ਦੀ ਇਕ ਵੀਡੀਓ ਸਾਂਝੀ ਕਰਦਿਆਂ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਲਖੀਮਪੁਰ ਖਿਰੀ-ਪਲੀਆ ਭੀਰਾ (ਯੂ.ਪੀ.) ਰਾਜ ਮਾਰਗ ‘ਤੇ ਸਥਾਨਕ ਪੁਲਸ ਅਧਿਕਾਰੀਆਂ ਵੱਲੋਂ ਉੱਥੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ, ਉਪਦਰਵੀ ਜਿਹੇ ਸ਼ਬਦਾਂ ਨਾਲ ਬੇਇੱਜ਼ਤ ਕੀਤਾ ਜਾਣ ‘ਤੇ ਸਾਨੂੰ ਸਖ਼ਤ ਇਤਰਾਜ਼ ਹੈ।”Objectionable comments about Sikhs

also read :- ਪੰਜਾਬ ਦੇ ਇਨ੍ਹਾਂ 11 ਜਿਲ੍ਹਿਆਂ ਵਿਚ ਪਵੇਗਾ ਮੀਂਹ, IMD ਦਾ ਅਲਰਟ..

ਸੁਖਬੀਰ ਬਾਦਲ ਨੇ ਅੱਗੇ ਲਿਖਿਆ “ਜਿੱਥੇ ਮੈਂ ਯੂ.ਪੀ. ਸਰਕਾਰ ਤੋਂ ਇਨ੍ਹਾਂ ਪੁਲਸ ਕਰਮੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਾ ਹਾਂ ਉੱਥੇ ਹੀ, ਸਾਰੇ ਸੂਬਿਆਂ ਅਤੇ ਕੇਂਦਰ ਦੀ ਸਰਕਾਰ ਨੂੰ ਅਪੀਲ ਵੀ ਕਰਦਾ ਹਾਂ ਕਿ ਘੱਟ ਗਿਣਤੀਆਂ, ਖ਼ਾਸ ਤੌਰ ‘ਤੇ ਸਿੱਖਾਂ ਪ੍ਰਤੀ ਫਲਾਈ ਜਾ ਰਹੀ ਨਫ਼ਰਤ ਨੂੰ ਠੱਲ੍ਹ ਪਾਉਣ ਲਈ ਸ਼ਰਾਰਤੀ ਲੋਕਾਂ ਦੇ ਨਾਲ-ਨਾਲ ਸਰਕਾਰੀ ਕਰਮਚਾਰੀਆਂ ਨੂੰ ਵੀ ਇਸ ਬਾਰੇ ਤਾੜਨਾ ਕਰਨ। ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਇਹ ਹਮੇਸ਼ਾ ਜਬਰ ਅਤੇ ਜ਼ੁਲਮ ਦੇ ਵਿਰੁੱਧ ਲੜਦੀ ਆਈ ਹੈ।”Objectionable comments about Sikhs

Tags:

Advertisement

Latest

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ
ਮਾਨ ਸਰਕਾਰ ਨੇ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕੀਤਾ; ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੈਬਨਿਟ ਨੁਮਾਇੰਦਗੀ, ਇਤਿਹਾਸਕ ਏ.ਜੀ. ਦਫ਼ਤਰ ਰਾਖਵਾਂਕਰਨ ਅਤੇ ਸੁਚਾਰੂ ਸਕਾਲਰਸ਼ਿਪ ਪ੍ਰਣਾਲੀ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ
ਕੈਬਨਿਟ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਲਾਗੂਕਰਨ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਵਰਗੇ ਕਾਰਜਾਂ ਰਾਹੀਂ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਜੁਟੀ
ਨਸ਼ਿਆਂ ਵਿਰੁੱਧ ਨਾਟਕ 'ਨਵੀਂ ਜ਼ਿੰਦਗੀ' ਦਾ ਮੰਚਨ