ਪੰਜਾਬ ਕੈਬਨਿਟ ਦੀ ਮੀਟਿੰਗ 'ਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਮੇਤ ਇਨ੍ਹਾਂ ਹੋਰ ਵੱਡੇ ਫ਼ੈਸਲਿਆਂ 'ਤੇ ਲੱਗੀ ਮੋਹਰ
ਚੰਡੀਗੜ੍ਹ- ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਕੈਬਨਿਟ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਕਈ ਤਰ੍ਹਾਂ ਦੇ ਮਾਮਲਿਆਂ ਉੱਤੇ ਫ਼ੈਸਲਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ। ਇਸ ਦੌਰਾਨ ਹੀ ਮੀਟਿੰਗ ਵਿੱਚ ਤੀਰਥ ਯਾਤਰਾ ਸਕੀਮ ਉੱਤੇ ਮੋਹਰ ਲੱਗ ਚੁੱਕੀ ਹੈ। ਜਿਸ ਨੂੰ ਇੱਕ ਸ਼ਲਾਘਾਯੋਗ ਕਦਮ ਕਿਹਾ ਜਾ ਸਕਦਾ ਹੈ। ਇਸ ਨਾਲ ਬਹੁਤ ਸਾਰੇ ਪੰਜਾਬੀ ਵਸਨੀਕਾਂ ਦੇ ਚਿਹਰੇ ਉੱਤੇ ਖੁਸ਼ੀ ਆਵੇਗੀ।
ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 50 ਸਾਲ ਤੋਂ ਵੱਧ ਉਮਰ ਵਾਲੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ ਜਾਵੇਗੀ। ਇਸ ਲਈ 100 ਕਰੋੜ ਦਾ ਬਜਟ ਰੱਖਿਆ ਗਿਆ ਹੈ।
Read Also- ਸੁਪਰੀਮ ਕੋਰਟ ਨੇ ਅਧਿਆਪਕ ਭਰਤੀ ਘੁਟਾਲਾ ਮਾਮਲੇ ਮਮਤਾ ਸਰਕਾਰ ਨੂੰ ਦਿੱਤਾ ਵੱਡਾ ਝਟਕਾ
ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਯਾਤਰਾ ਮਈ ਮਹੀਨੇ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ ਏਅਰ ਕੰਡੀਸ਼ਨਡ ਵਾਹਨਾਂ ਵਿੱਚ ਕੀਤੀਆਂ ਜਾਣਗੀਆਂ। ਯਾਤਰੀਆਂ ਲਈ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਜਾਵੇਗਾ।
ਇਹ ਕਦਮ ਇਸ ਲਈ ਵੀ ਸ਼ਲਾਘਾਯੋਗ ਸਮਝਿਆ ਜਾ ਰਿਹਾ ਹੈ ਕਿਉਂਕਿ ਵਧਦੀ ਉਮਰ ਕਾਰਨ ਬਜ਼ੁਰਗਾਂ ਤੋਂ ਤੀਰਥ ਯਾਤਰਾ ਨਹੀਂ ਹੁੰਦੀ। ਇਸ ਦਾ ਇੱਕ ਵੱਡਾ ਕਾਰਨ ਯਾਤਰਾ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਹੀ ਹਨ। ਸਰੀਰਕ ਸ਼ਕਤੀ ਘੱਟ ਹੋਣ ਕਾਰਨ ਉਨ੍ਹਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਸਰਕਾਰ ਵੱਲੋਂ ਮੁਹੱਈਆ ਕੀਤੀ ਜਾਵੇਗੀ। ਇਹ ਬਜ਼ੁਰਗਾਂ ਲਈ ਇੱਕ ਤਰ੍ਹਾਂ ਦੀ ਖੁਸ਼ਖ਼ਬਰੀ ਹੈ। ਜਿਸ ਨਾਲ ਉਹ ਤੀਰਥ ਅਸਥਾਨਾਂ ਦੀ ਯਾਤਰਾ ਕਰ ਕੇ ਮਨ ਨੂੰ ਸ਼ਾਂਤੀ ਦੇ ਸਕਣਗੇ।
Advertisement
