ਸੰਘਣੀ ਧੁੰਦ ਕਾਰਨ ਇੱਕ ਵਾਰ ਫਿਰ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸਾ/ਗ੍ਰਸਤ
Sri Muktsar Sahib ਸ਼੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਪੈਂਦੇ ਪਿੰਡ ਚੜ੍ਹੇਵਾਨ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾ ਗ੍ਰਸਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ਼੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜੇ […]
Sri Muktsar Sahib
ਸ਼੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਪੈਂਦੇ ਪਿੰਡ ਚੜ੍ਹੇਵਾਨ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾ ਗ੍ਰਸਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ਼੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜੇ ਟਰੱਕ ਵਿੱਚ ਜਾ ਵੱਜੀ ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ ਤੇ ਉਥੇ ਹੀ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ।
ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਬੱਸ ਦਾ ਸਵੇਰੇ ਐਕਸੀਡੈਂਟ ਪਿੰਡ ਚੜੇਵਾਨ ਨਜ਼ਦੀਕ ਹੋਇਆ ਜਿਸ ਵਿੱਚ 21 ਪੁਲਿਸ ਮੁਲਾਜ਼ਮ ਸਵਾਰ ਸਨ ਜੋ ਬਾਹਰ ਡਿਊਟੀ ਤੇ ਜਾ ਰਹੇ ਸਨ ਇਸ ਦੌਰਾਨ ਇੱਕ ਮੁਲਾਜ਼ਮ ਦੀ ਬਾਂਹ ਵੀ ਟੁੱਟ ਗਈ ਅਤੇ ਤਿੰਨ ਮੁਲਾਜ਼ਮਾਂ ਦੀਆਂ ਪਸਲੀਆਂ ਤੇ ਸੱਟਾਂ ਲੱਗੀਆਂ ਹਨ ਜਿੰਨਾ ਵਿੱਚੋਂ ਟੋਟਲ 11 ਮੁਲਾਜ਼ਮਾਂ ਦੇ ਸੱਟਾਂ ਵੱਜੀਆਂ ਨੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।
Sri Muktsar Sahib