ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਆਪਣੇ ਆਪ ਉੱਤੇ ਹਮਲੇ ਲਈ ਕੀਤਾ ਹਾਈਕੋਰਟ ਦਾ ਰੁਖ਼

ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਆਪਣੇ ਆਪ ਉੱਤੇ ਹਮਲੇ ਲਈ ਕੀਤਾ ਹਾਈਕੋਰਟ ਦਾ ਰੁਖ਼

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦਾ ਦੋਸ਼ੀ ਜੇਲ੍ਹ ਤੋਂ ਬਾਹਰ ਆ ਗਿਆ ਹੈ।

ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ NIA ਜਾਂ CBI ਨੂੰ ਸੌਂਪੀ ਜਾਵੇ। ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਸੀਨੀਅਰ ਵਕੀਲ ਆਰ.ਐਸ.ਚੀਮਾ ਕਰਨਗੇ। ਦੱਸ ਦਈਏ ਕਿ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।

download (41)

Read Also- ਅਮਰੀਕੀ ਪ੍ਰਸ਼ਾਸਨ ਵੱਲੋਂ ਭਾਰਤੀ ਵਿਦਿਆਰਥੀਆਂ ਲਈ ਅਲਰਟ ਜਾਰੀ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ 4 ਦਸੰਬਰ 2024 ਨੂੰ ਦਰਬਾਰ ਸਾਹਿਬ ਵਿਖੇ ਸੇਵਾ ਦੌਰਾਨ ਗੋਲੀ ਚਲਾਈ ਗਈ ਸੀ। ਜ਼ਿਕਰਯੋਗ ਹੈ ਕਿ ਇਹ ਹਮਲਾ ਨਾਰਾਇਣ ਸਿੰਘ ਚੌੜਾ ਨੇ ਕੀਤਾ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਭੁਗਤ ਰਹੇ ਸਨ। ਅਚਾਨਕ ਚੌੜਾ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਥੇ ਹਫੜਾ-ਦਫੜੀ ਮਚ ਗਈ।

ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਚੌੜਾ ਨੂੰ ਫੜ ਲਿਆ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਜਾਂਚ ਵਿਚ ਪਤਾ ਲੱਗਾ ਕਿ ਚੌੜਾ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਦੇ ਖਿਲਾਫ਼ ਸੀ।

ਅੰਮ੍ਰਿਤਸਰ ਦੀ ਅਦਾਲਤ ਨੇ ਚੌੜਾ ਨੂੰ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਦੋਸ਼ੀ ਨੂੰ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖਣ ਦਾ ਕੋਈ ਠੋਸ ਕਾਰਨ ਨਹੀਂ ਹੈ, ਜਿਸ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਜ਼ਮਾਨਤ ‘ਤੇ ਰਿਹਾਈ ਲਈ ਕਿਹੜੀਆਂ ਸ਼ਰਤਾਂ ਤੈਅ ਕੀਤੀਆਂ ਗਈਆਂ ਹਨ।