ਦਿੱਲੀ ਵਿੱਚ ਮੁਫ਼ਤ ਬੱਸ ਸੇਵਾ ਸਹੂਲਤ ਸਬੰਧੀ ਭਾਜਪਾ ਸਰਕਾਰ ਨੇ ਕੀਤਾ ਵੱਡਾ ਐਲਾਨ
ਨਵੀਂ ਦਿੱਲੀ- ਦਿੱਲੀ ਜੋ ਕਿ ਭਾਰਤ ਦੀ ਰਾਸ਼ਟਰੀ ਰਾਜਧਾਨੀ ਹੈ ਵਿੱਚ ਔਰਤਾਂ ਲਈ ਮੁਫ਼ਤ ਬੱਸ ਸੇਵਾ ਉਪਲਬਧ ਹੋਵੇਗੀ। ਇਸ ਦੀ ਜਾਣਕਾਰੀ ਟਰਾਂਸਪੋਰਟ ਵਿਭਾਗ ਨੇ ਦਿੱਤੀ। ਵਿਭਾਗ ਨੇ ਕਿਹਾ ਕਿ ਦਿੱਲੀ ਦੀਆਂ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਲਈ ਸਮਾਰਟ ਕਾਰਡ ਜਾਰੀ ਕਰਨ ਦੀ ਕਵਾਇਦ ਸ਼ੁਰੂ ਕਰਨ ਜਾ ਰਹੇ ਹਾਂ ਜੋ ਕਿ ਉਮਰ ਭਰ ਚੱਲੇਗਾ।
ਦੱਸ ਦਈਏ ਕਿ ਦਿੱਲੀ ਵਿੱਚ ਸੱਤਾਧਾਰੀ ਪਾਰਟੀ ਭਾਜਪਾ ਦੀ ਸਰਕਾਰ ਹੈ। ਉਨ੍ਹਾਂ ਵੱਲੋਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਲਈ ਸਮਾਰਟ ਕਾਰਡ ਬਣਾਉਣ ਦੀਆਂ ਇਛੁੱਕ ਔਰਤਾਂ ਲਈ ਜਲਦ ਹੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਾਬਕਾ ਆਮ ਆਦਮੀ ਪਾਰਟੀ ਉੱਤੇ ਗੁਲਾਬੀ ਟਿਕਟ ਯੋਜਨਾ ਦੇ ਅਧੀਨ ਭ੍ਰਿਸ਼ਟਾਚਾਰ ਦਾ ਦੋਸ਼ੀ ਕਰਾਰ ਦਿੱਤਾ।
Read Also- ਟਰੰਪ ਦੇ ਟੈਰਿਫ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਹੋਇਆ ਢਹਿ-ਢੇਰੀ
ਮੁੱਖ ਮੰਤਰੀ ਗੁਪਤਾ ਦਾ ਕਹਿਣਾ ਹੈ ਕਿ ਉਹ ਖ਼ੁਦ ਇੱਕ ਔਰਤ ਹੈ ਇਸ ਲਈ ਉਨ੍ਹਾਂ ਦੀ ਸਰਕਾਰ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਲਈ ਵਚਨਬੱਧ ਹੈ। ਪਰ ਇਹ ਸਹੂਲਤ ਸਿਰਫ਼ ਦਿੱਲੀ ਦੀ ਵਸਨੀਕ ਨੂੰ ਹੀ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕਿਸੇ ਵੀ ਪ੍ਰਕਾਰ ਦੀ ਭ੍ਰਿਸ਼ਟ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਜਪਾ ਸਰਕਾਰ ਦਿੱਲੀ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਵੀ ਵਚਨਬੱਧ ਹੈ।
ਉਨ੍ਹਾਂ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਕੁਸ਼ਲਤਾ ਵਧਾਉਣ ਲਈ ਟਿਕਟ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਨਾਲ ਡਿਜੀਟਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੰਪੂਰਨ ਪ੍ਰਣਾਲੀ ਦਾ ਆਧੁਨਿਕੀਕਰਨ ਕੀਤਾ ਜਾਵੇਗਾ ਅਤੇ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਦਿੱਲੀ ਨੂੰ ਕਈ ਤਰ੍ਹਾਂ ਦੇ ਸੁਧਾਨ ਦੇਖਣ ਨੂੰ ਮਿਲਣਗੇ।
Advertisement
