ਪੰਜਾਬ ‘ਚ ਨਾਮਜ਼ਦਗੀਆਂ ਭਰਨ ਦਾ ਅੱਜ ਸਤਵਾਂ ਦਿਨ, ਹੁਣ ਤੱਕ ਇੰਨੇ ਉਮੀਦਵਾਰ ਦਾਖਲ ਕਰ ਚੁੱਕੇ ਪੇਪਰ

ਪੰਜਾਬ ‘ਚ ਨਾਮਜ਼ਦਗੀਆਂ ਭਰਨ ਦਾ ਅੱਜ ਸਤਵਾਂ ਦਿਨ, ਹੁਣ ਤੱਕ ਇੰਨੇ ਉਮੀਦਵਾਰ ਦਾਖਲ ਕਰ ਚੁੱਕੇ ਪੇਪਰ

Filing nominations

 These leaders will fill the papers today

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਅੱਜ ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨਾਮਜ਼ਦਗੀ ਦਾਖ਼ਲ ਕਰਨਗੇ।

ਅੰਮ੍ਰਿਤਸਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਕਰਨਗੇ ਨਾਮਜ਼ਦਗੀ। ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਇਸੇ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ।These leaders will fill the papers today

BJP ਦੇ ਇਹ ਲੀਡਰ ਭਰਨਗੇ ਅੱਜ ਕਾਗਜ਼

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਨਾਲ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸ਼ਰਮਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹਿਣਗੇ।

ਸੰਗਰੂਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਅਤੇ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਮੌਜੂਦ ਰਹਿਣਗੇ।

ਫ਼ਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਮੌਜੂਦ ਹੋਣਗੇ।

ਫ਼ਤਹਿਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕੀ ਵੀ ਨਾਮਜ਼ਦਗੀ ਦਾਖ਼ਲ ਕਰਨਗੇ।

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਵੀ ਨਾਮਜ਼ਦਗੀ ਦਾਖ਼ਲ ਕਰਨਗੇ।

ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਹਾਈ ਕੋਰਟ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਅੰਮ੍ਰਿਤਪਾਲ ਦਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨThese leaders will fill the papers today