1 ਅਪ੍ਰੈਲ ਤੋਂ 4 ਅਪ੍ਰੈਲ ਤੱਕ ਮੌਸਮ ਵਿੱਚ ਦੇਖੀ ਜਾਵੇਗੀ ਵੱਡੀ ਤਬਦੀਲੀ

1 ਅਪ੍ਰੈਲ ਤੋਂ 4 ਅਪ੍ਰੈਲ ਤੱਕ ਮੌਸਮ ਵਿੱਚ ਦੇਖੀ ਜਾਵੇਗੀ ਵੱਡੀ ਤਬਦੀਲੀ

ਨਿਊਜ ਡੈਸਕ- ਮੌਸਮ ਵਿਭਾਗ ਵੱਲੋਂ ਲਗਾਤਾਰ ਮੌਸਮ ਵਿੱਚ ਬਦਲਾਅ ਆਉਣ ਦੇ ਨਵੇਂ ਅਪਡੇਟ ਸਮੇਂ ਸਿਰ ਜਾਰੀ ਕਰ ਦਿੱਤੇ ਜਾਂਦੇ ਹਨ। ਜਿਸ ਦੇ ਨਾਲ ਹੀ ਲੋਕ ਇਸ ਤੋਂ ਸੁਚੇਤ ਹੋ ਕੇ ਆਪਣੇ ਕੰਮਾਂ-ਕਾਰਾਂ ਦਾ ਸਮਾਂ ਨਿਸ਼ਚਿਤ ਕਰਦੇ ਹਨ। ਅਜਿਹੀ ਹੀ ਇੱਕ ਖ਼ਬਰ ਹੋ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਮੌਸਮ ਵਿਭਾਗ ਨੇ ਉੱਤਰੀ ਭਾਰਤ ਵਿੱਚ ਤੇਜ਼ ਤਾਪਮਾਨ ਹੋਣ ਦਾ ਖ਼ਦਸ਼ਾ ਜਤਾਇਆ ਹੈ। ਇਸ ਦੇ ਨਾਲ ਹੀ ਦਿੱਲੀ-ਐਨਸੀਆਰ ਸਮੇਤ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਦੂਜੇ ਪਾਸੇ ਅੱਜ ਭਾਵ 1 ਅਪ੍ਰੈਲ ਨੂੰ ਦੇਸ਼ ਦੇ ਦੱਖਣੀ, ਪੂਰਬੀ ਅਤੇ ਪੱਛਮੀ ਹਿੱਸਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਗੁਜਰਾਤ ‘ਚ ਕੁਝ ਥਾਵਾਂ ਉੱਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਇੰਨਾ ਹੀ ਨਹੀਂ ਮੌਸਮ ਵਿਭਾਗ ਨੇ ਕੁਝ ਥਾਵਾਂ ਉਤੇ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਅਪ੍ਰੈਲ ਦਾ ਮਹੀਨਾ ਆਮ ਤੌਰ ਉਤੇ ਫ਼ਸਲਾਂ ਦੀ ਕਟਾਈ ਲਈ ਜਾਣਿਆ ਜਾਂਦਾ ਹੈ। ਅਜਿਹੇ ‘ਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਲਈ ਮੁਸੀਬਤ ਖੜ੍ਹੀ ਕਰ ਦਿੱਤੀ ਹੈ।

weather-forecast-india

Read Also- ਲੁਧਿਆਣਾ ’ਚ ਅਵਾਰਾ ਕੁੱਤਿਆਂ ਨੇ 6 ਸਾਲਾ ਮਾਸੂਮ ਦੀ ਲਈ ਜਾਨ

ਦੱਸ ਦਈਏ ਕਿ 1 ਤੋਂ 4 ਅਪ੍ਰੈਲ ਤੱਕ ਕਰਨਾਟਕ, ਮਹਾਰਾਸ਼ਟਰ ਅਤੇ ਤਾਮਿਲਨਾਡੂ ਸਮੇਤ ਦੇਸ਼ ਦੇ ਹੇਠਲੇ ਹਿੱਸਿਆਂ ‘ਚ ਵੀ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਝਾਰਖੰਡ, ਗੁਜਰਾਤ, ਮਹਾਰਾਸ਼ਟਰ ਅਤੇ ਕਰਨਾਟਕ ਸਮੇਤ ਤਾਮਿਲਨਾਡੂ ਅਤੇ ਕੇਰਲ ‘ਚ ਕੁਝ ਥਾਵਾਂ ਉੱਤੇ ਲਗਾਤਾਰ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਇਸ ਸਮੇਂ ਵਾਢੀ ਦੌਰਾਨ ਮੀਂਹ ਕਾਰਨ ਭਾਰੀ ਨੁਕਸਾਨ ਹੋਣ ਦਾ ਡਰ ਹੈ।

ਆਈ. ਐੱਮ.ਡੀ. ਨੇ 1 ਤੋਂ 4 ਅਪ੍ਰੈਲ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ 45-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਇਲਾਕਿਆਂ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। 

ਮੌਸਮ ਵਿਭਾਗ ਮੁਤਾਬਕ ਵੱਖ-ਵੱਖ ਮੌਸਮ ਪ੍ਰਣਾਲੀਆਂ ਦੇ ਸਰਗਰਮ ਹੋਣ ਕਾਰਨ ਕਈ ਰਾਜਾਂ ‘ਚ ਵੱਖ-ਵੱਖ ਤਰ੍ਹਾਂ ਦੀਆਂ ਮੌਸਮੀ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਪਿਛਲੇ 24 ਘੰਟਿਆਂ ਵਿਚ ਉੱਤਰੀ ਕਰਨਾਟਕ ਅਤੇ ਦੱਖਣੀ ਮੱਧ ਮਹਾਰਾਸ਼ਟਰ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਗੰਗਾ ਪੱਛਮੀ ਬੰਗਾਲ ਵਿਚ ਗਰਮੀ ਦੀ ਲਹਿਰ ਬਰਕਰਾਰ ਰਹੀ।