ਵਾਰਿਸ ਪੰਜਾਬ ਦੇ ਮੁਖੀ ਦੇ ਅੱਠ ਸਾਥੀਆਂ ਦਾ ਵਧਿਆ ਪੁਲਿਸ ਰਿਮਾਂਡ

ਵਾਰਿਸ ਪੰਜਾਬ ਦੇ ਮੁਖੀ ਦੇ ਅੱਠ ਸਾਥੀਆਂ ਦਾ ਵਧਿਆ ਪੁਲਿਸ ਰਿਮਾਂਡ

ਨਿਊਜ ਡੈਸਕ- ਲੋਕ ਸਭਾ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦਾ  ਚਾਰ ਰੋਜ਼ਾ ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋ ਚੁੱਕੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਪੰਜਾਬ ਪੁਲਿਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਚ ਵਾਧਾ ਕਰਨ ਦੀ ਮੰਗ ਕੀਤੀ ਗਈ ਜਿਸ ਦੇ ਮੱਦੇਨਜ਼ਰ ਅੰਮ੍ਰਿਤਪਾਲ ਦੇ ਸਾਥੀਆਂ ਦਾ ਸੱਤ ਦਿਨਾਂ ਦਾ ਰਿਮਾਂਡ ਹੋਰ ਮੰਗਿਆ ਪਰ ਅਦਾਲਤ ਨੇ 28 ਮਾਰਚ ਤੱਕ ਤਿੰਨ ਦਿਨ ਦੇ ਪੁਲਿਸ ਰਿਮਾਂਡ ਨੂੰ ਮਨਜ਼ੂਰੀ ਦਿੱਤੀ ਹੈ। ਅਦਾਲਤ ਵੱਲੋਂ ਪੁਲਿਸ ਰਿਮਾਂਡ ਸੱਤ ਦਿਨ ਦੀ ਬਜਾਏ ਤਿੰਨ ਤੱਕ ਹੀ ਮਨਜ਼ੂਰ ਕੀਤਾ ਗਿਆ ਹੈ। ਇਸ ਦੇ ਸਬੰਧ ਵਿੱਚ ਵੀ ਅਦਾਲਤ ਦੇ ਯੋਗ ਦ੍ਰਿਸ਼ਟੀਕੋਣ ਦੀ ਪਹੁੰਚ ਮੰਨੀ ਜਾ ਸਕਦੀ ਹੈ।

download (38)

Read Also- ਅਮਰੀਕਾ ਚ ਟਰੰਪ ਦਿੱਤਾ ਵੱਡਾ ਝਟਕਾ, ਹੁਣ ਅਮਰੀਕਾ ਚ ਵੋਟਿੰਗ ਸਮੇਂ ਦੇਣਾ ਪਵੇਗਾ ਅਮਰੀਕੀ ਨਾਗਰਿਕਤਾ ਦਾ ਸਬੂਤ

ਅਜਨਾਲਾ ਦੇ ਡੀਐੱਸਪੀ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮਾਂ ਵਿੱਚ ਬਸੰਤ ਸਿੰਘ, ਭਗਵੰਤ ਸਿੰਘ ਬਾਜੇਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਤੇ ਅਮਨਪ੍ਰੀਤ ਸਿੰਘ ਅਮਨਾ ਸ਼ਾਮਲ ਹਨ। ਜਿਨ੍ਹਾਂ ਨੂੰ ਥਾਣਾ ਅਜਨਾਲਾ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਦਾਲਤ ਨੇ ਮੁਲਜ਼ਮਾਂ ਲਈ 28 ਮਾਰਚ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਨ੍ਹਾਂ ਸਾਰਿਆਂ ਖਿਲਾਫ਼ 23 ਫਰਵਰੀ 2023 ਨੂੰ ਅਜਨਾਲਾ ਥਾਣੇ ’ਤੇ ਕੀਤੇ ਗਏ ਹਮਲੇ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੈਦ ਹੈ। ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ 21 ਮਾਰਚ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੋਂ ਕੋਰਟ ਨੇ ਉਨ੍ਹਾਂ ਨੂੰ ਚਾਰ ਦਿਨ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ।