Wednesday, January 1, 2025

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

Date:

ਚੰਡੀਗੜ੍ਹ, 20 ਜੁਲਾਈ:

BRIBE CASE ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਲ 2019 ਵਿੱਚ  ਸੇਵਾਦਾਰ ਸੰਤ ਦਿਆਲ ਦਾਸ ਦੇ ਕਤਲ ਕੇਸ ਵਿੱਚੋਂ ਕਲੀਨ ਚਿੱਟ ਹਾਸਲ ਕਰ ਚੁੱਕੇ ਵਿਅਕਤੀ ਨੂੰ ਮੁੜ ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀ.ਐਸ.ਪੀ.) ਸੁਸ਼ੀਲ ਕੁਮਾਰ ਨੂੰ  ਗ੍ਰਿਫਤਾਰ ਕੀਤਾ।  ਜ਼ਿਕਰਯੋਗ ਹੈ ਕਿ 7 ਨਵੰਬਰ, 2019 ਨੂੰ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਬਾਬਾ ਹਰਕਾ ਦਾਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸੰਤ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਸ ਤੋਂ ਬਾਅਦ ਸੰਤ ਬਾਬਾ ਹਰੀਦਾਸ ਜੀ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇ ਵਾਲਿਆਂ ਖਿਲਾਫ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ। ਇਸ ਉਪਰੰਤ ਡੀ.ਐਸ.ਪੀ. ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਕੇਸ ਵਿੱਚ ਨਾਮਜ਼ਦ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਆਈ.ਜੀ.ਪੀ. ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੇ ਐਸ.ਪੀ. (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ । ਇਸ ਐਸ.ਆਈ.ਟੀ. ਵਿੱਚ ਡੀ.ਐਸ.ਪੀ. ਫਰੀਦਕੋਟ ਸੁਸ਼ੀਲ ਕੁਮਾਰ ਸਮੇਤ ਡੀ.ਐਸ.ਪੀ ਬਾਘਾਪੁਰਾਣਾ ਜਸਜੋਤ ਸਿੰਘ ਅਤੇ ਐਸ.ਆਈ ਖੇਮ ਚੰਦ ਟੀਮ ਮੈਂਬਰਾਂ ਵਜੋਂ ਸ਼ਾਮਲ ਸਨ। BRIBE CASE

ALSO READ : ਸੂਬਾ ਸਰਕਾਰ ਦੇ ਯਤਨਾਂ ਸਦਕਾ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਵੱਲ ਪੰਜਾਬ ਦੇ ਵੱਧਦੇ ਕਦਮ

ਬੁਲਾਰੇ ਨੇ ਦੱਸਿਆ ਕਿ 8 ਨਵੰਬਰ, 2022 ਨੂੰ ਐਸ.ਪੀ. ਗਗਨੇਸ਼ ਕੁਮਾਰ ਅਤੇ ਡੀਐਸਪੀ ਸੁਸ਼ੀਲ ਕੁਮਾਰ ਨੇ ਸੰਤ ਜਰਨੈਲ ਦਾਸ ਕਪੂਰੇ ਵਾਲਿਆਂ ਨੂੰ ਮੁੜ ਨਾਮਜ਼ਦ ਕਰਨ ਅਤੇ ਗ੍ਰਿਫ਼ਤਾਰ ਕਰਨ ਅਤੇ ਇਸ ਮਾਮਲੇ ਵਿੱਚ ਸੰਤ ਗਗਨ ਦਾਸ ਦੀ ਮਦਦ ਕਰਨ ਲਈ ਉਸ ( ਗਗਨ ਦਾਸ ) ਤੋਂ 50 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ।  ਇਹ ਸੌਦਾ 35 ਲੱਖ ਰੁਪਏ ਵਿੱਚ ਤੈਅ ਹੋਇਆ ਅਤੇ ਉਕਤ ਅਧਿਕਾਰੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 20 ਲੱਖ ਰੁਪਏ ਲੈ ਚੁੱਕੇ ਸਨ ਜਿਨ੍ਹਾਂ ਵਿੱਚ 9 ਨਵੰਬਰ, 2022 ਅਤੇ 22 ਨਵੰਬਰ, 2022 ਨੂੰ ਕ੍ਰਮਵਾਰ 15 ਲੱਖ ਅਤੇ 5 ਲੱਖ ਰੁਪਏ ਰਿਸ਼ਵਤ ਦੇ ਤੌਰ ਉੱਤੇ ਲਏ ਗਏ।

ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਸੁਸ਼ੀਲ ਕੁਮਾਰ, ਜੋ ਇਸ ਸਮੇਂ 3 ਆਈ.ਆਰ.ਬੀ, ਲੁਧਿਆਣਾ ਵਿਖੇ ਤਾਇਨਾਤ ਹੈ, ਨੂੰ ਗ੍ਰਿਫਤਾਰ ਕੀਤਾ । ਦੋਸ਼ੀ ਡੀ.ਐਸ.ਪੀ. ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। BRIBE CASE

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ

ਅੰਮ੍ਰਿਤਸਰ 31 ਦਸੰਬਰ 2024-- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਿਹਤ...

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ...

ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  31 ਦਸੰਬਰ, 2024: ਨਵੇਂ ਸਾਲ ਦੀ...

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫਰੀਦਕੋਟ, 31 ਦਸੰਬਰ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ....