ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ਅਤੇ ਹੋਮਗਾਰਡ ਗ੍ਰਿਫ਼ਤਾਰ 

VIGILANCE BUREAU PUNJAB
VIGILANCE BUREAU PUNJAB

 ਪੁਲਿਸ ਮੁਲਾਜ਼ਮਾਂ ਨੇ ਬੱਸ ਕੰਡਕਟਰ ਤੋਂ ਮੰਗੀ ਸੀ 2.50 ਲੱਖ ਰੁਪਏ ਰਿਸ਼ਵਤ 

ਚੰਡੀਗੜ੍ਹ, 21 ਜੁਲਾਈ:

BRIBE OF RS 1 LAKH ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ, ਹੋਮ ਗਾਰਡ ਜੁਝਾਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਰੋਹਿਤ ਹਾਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਰੋਡਵੇਜ਼ ਡਿੱਪੂ ਹੁਸ਼ਿਆਰਪੁਰ ਵਿਖੇ ਤਾਇਨਾਤ ਕੰਡਕਟਰ ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬੱਸ ਕੰਡਕਟਰ ਨੇ ਵਿਜੀਲੈਂਸ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿਚੋਂ ਮਾਮੂਲੀ ਮਾਤਰਾ ਵਿਚ ਅਫੀਮ ਬਰਾਮਦ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਇਹ ਕਹਿ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਹ 2.5 ਲੱਖ ਰੁਪਏ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸ ਨੂੰ ਨਸ਼ਾ ਬਰਾਮਦਗੀ ਦੇ ਵੱਡੇ ਕੇਸ ਵਿੱਚ ਫਸਾ ਦੇਣਗੇ। BRIBE OF RS 1 LAKH

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵੀ.ਬੀ. ਫਲਾਇੰਗ ਸਕੁਐਡ-1, ਪੰਜਾਬ ਦੀ ਟੀਮ ਨੇ ਟਰੈਪ ਲਗਾ ਕੇ ਰੋਹਿਤ ਹਾਂਸ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੋਂ ਕਾਬੂ ਕਰ ਲਿਆ। ਇਸ ਬਾਅਦ ਵਿਜੀਲੈਂਸ ਬਿਊਰੋ ਨੇ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ ਅਤੇ ਹੋਮਗਾਰਡ ਜੁਝਾਰ ਨੂੰ ਵੀ ਗ੍ਰਿਫਤਾਰ ਕਰ ਲਿਆ। ਵੀ.ਬੀ. ਦੀਆਂ ਟੀਮਾਂ ਫਰਾਰ ਕਾਂਸਟੇਬਲ ਅਮਿਤ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। BRIBE OF RS 1 LAKH

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵੀ.ਬੀ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਮੁਲਜ਼ਮਾਂ ਖਿਲਾਫ਼ ਐਫ.ਆਈ.ਆਰ. ਨੰ. 25/2023 ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

————

[wpadcenter_ad id='4448' align='none']