Saturday, December 28, 2024

ਪੰਜਾਬ ਪਹੁੰਚੀ ਬ੍ਰਿਟਿਸ਼ ਰੈਪਰ Stefflon Don ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

Date:

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ‘ਬਰਥ ਐਨਵਰਸਰੀ’ ਮੌਕੇ ਬ੍ਰਿਟਿਸ਼ ਰੈਪਰ Stefflon Don ਵੀ ਪੰਜਾਬ ਪਹੁੰਚੀ ਅਤੇ ਉਸ ਨੇ ਮਾਨਸਾ ਦੇ ਪਿੰਡ ਮੂਸਾ ਪਹੁੰਚ ਕੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਵੀ ਕੀਤੀ। ਇਸ ਤੋਂ ਇਲਾਵਾ ਉਸ ਨੇ ਗਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਵੀ ਕੀਤੀ। ਹੁਣ Stefflon Don ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਗੁਰੂ ਘਰ ਦੇ ਦਰਸ਼ਨ ਕਰਦੀ ਵਿਖਾਈ ਦੇ ਰਹੀ ਹੈ। 

ਦਰਅਸਲ, Stefflon Don ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਸੀ। ਇਸ ਦੌਰਾਨ ਇਸ ਨੇ ਗੁਰੂ ਘਰ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ Stefflon Don ਚਿੱਟੇ ਰੰਗ ਦੇ ਪਹਿਰਾਵੇ ‘ਚ ਨਜ਼ਰ ਆਈ ਸੀ।British rapper Stefflon Don arrived in Punjab

ਇਸ ਦੌਰਾਨ ਦੀਆਂ ਕਈ ਵੀਡੀਓਜ਼ ਤੇ ਤਸਵੀਰਾਂ Stefflon Don ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਦੀ ਸਟੋਰੀ ‘ਤੇ ਸਾਂਝੀਆਂ ਕੀਤੀਆਂ ਹਨ।  Stefflon Don ਦੇ ਪੰਜਾਬੀ ਪਹਿਰਾਵੇ ਨੂੰ ਵੇਖ ਕੇ ਲੋਕ ਉਸ ਦੀ ਕਾਫ਼ੀ ਤਾਰੀਫ ਕਰ ਰਹੇ ਹਨ। ਇਸ ਪਹਿਰਾਵੇ ‘ਚ  Stefflon Don ਕਾਫ਼ੀ ਜੱਚ ਰਹੀ ਸੀ। ਲੋਕ ਵੀ ਕੁਮੈਂਟ ਕਰਕੇ ਉਸ ਦੀ ਰੱਜ ਕੇ ਤਾਰੀਫ ਕਰ ਰਹੇ ਹਨ।British rapper Stefflon Don arrived in Punjab

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 june,2023) Today Hukamnama Darbar Sahib JI

ਦੱਸ ਦਈਏ ਕਿ Stefflon Don ਦੀਆਂ ਬੀਤੇ ਕੁਝ ਦਿਨ ਪਹਿਲਾਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈਆਂ ਸਨ, ਜਿਨ੍ਹਾਂ ‘ਚ ਉਹ ਲੋਕਾਂ ਦੀ ਮਾਲੀ ਸਹਾਇਤਾ ਕਰਦੀ ਨਜ਼ਰ ਆਈ ਸੀ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹਾਲੀਵੁੱਡ ਦੀਆਂ ਕਈ ਪ੍ਰਸਿੱਧ ਹਸਤੀਆਂ ਚਰਨ ਕੌਰ ਤੇ ਬਲਕੌਰ ਸਿੰਘ ਨੂੰ ਮਿਲਣ ਮੂਸਾ ਪਿੰਡ ਪਹੁੰਚ ਰਹੀਆਂ ਹਨ। British rapper Stefflon Don arrived in Punjab

Share post:

Subscribe

spot_imgspot_img

Popular

More like this
Related

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...