Sunday, January 26, 2025

ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਸ਼ੁੰਦਰ ਵਾਲੇ ਝੁੱਗੇ ਵਿੱਚ ਇੱਕ ਸਾਬਕਾ ਸਰਪੰਚ ਵੱਲੋਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ

Date:

Bullying by former Sarpanch ਦਰਸਲ : ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਸ਼ੁੰਦਰ ਵਾਲੇ ਝੁੱਗੇ ਵਿੱਚ ਇੱਕ ਸਾਬਕਾ ਸਰਪੰਚ ਵੱਲੋਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਸਾਬਕਾ ਸਰਪੰਚ ਸੱਤਪਾਲ ਸਿੰਘ ਨਾਲ ਉਨ੍ਹਾਂ ਦਾ ਜਮੀਨੀ ਝਗੜਾ ਚੱਲ ਰਿਹਾ ਹੈ। ਜੋ ਜਾਣਬੁੱਝ ਕੇ ਉਨ੍ਹਾਂ ਦੇ ਖੇਤ ਵਿੱਚ ਬੱਕਰੀਆਂ ਛੱਡ ਦਿੰਦਾ ਹੈ। ਜਿਸਨੂੰ ਲੈਕੇ ਉਹ ਕਈ ਵਾਰ ਸਾਬਕਾ ਸਰਪੰਚ ਨੂੰ ਰੋਕ ਚੁੱਕੇ ਹਨ। ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਇਸੇ ਤਰ੍ਹਾਂ ਬੀਤੇ ਦਿਨੀਂ ਵੀ ਸਾਬਕਾ ਸਰਪੰਚ ਨੇ ਉਨ੍ਹਾਂ ਦੇ ਖੇਤ ਵਿੱਚ ਬੱਕਰੀਆਂ ਛੱਡ ਦਿੱਤੀਆਂ ਅਤੇ ਬੱਕਰੀਆਂ ਨੇ ਉਨ੍ਹਾਂ ਦੇ ਖੇਤ ਵਿੱਚ ਬਹੁਤ ਖਰਾਬਾ ਕਰ ਦਿੱਤਾ ਅਤੇ ਜਦ ਉਨ੍ਹਾਂ ਸਰਪੰਚ ਨੂੰ ਇਸ ਗੱਲ ਦੀ ਸ਼ਿਕਾਇਤ ਕੀਤੀ ਤਾਂ ਸਾਬਕਾ ਸਰਪੰਚ ਨੇ ਕੁੱਝ ਲੋਕਾਂ ਨੂੰ ਨਾਲ ਲੈਕੇ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ ਅਤੇ ਘਰ ਅੰਦਰ ਭੰਨਤੋੜ ਕੀਤੀ ਗਈ ਇਥੋਂ ਤੱਕ ਕਿ ਉਸਨੇ ਫਾਇਰ ਵੀ ਕੀਤਾ ਜਿਸਤੋਂ ਬਾਅਦ ਉਨ੍ਹਾਂ ਤੁਰੰਤ ਇਸ ਗੁੰਡਾਗਰਦੀ ਨੂੰ ਲੈਕੇ ਪੁਲਿਸ ਨੂੰ ਇਤਲਾਹ ਦਿੱਤੀ।Bullying by former Sarpanch

ALSO READ : ਰਾਘਵ ਚੱਢਾ ਨਾਲ ਮੰਗਣੀ ਦੀਆਂ ਅਫਵਾਹਾਂ ਦੇ ਵਿਚਕਾਰ, ਇਹ ਹੈ ਪਰਿਣੀਤੀ ਚੋਪੜਾ ਦਾ ਮੌਜੂਦਾ ਸਥਾਨ

ਦੂਸਰੇ ਪਾਸੇ ਇਸ ਪੂਰੇ ਮਾਮਲੇ ਨੂੰ ਲੈਕੇ ਜਦੋਂ ਡੀਐਸਪੀ ਡੀ ਫਤਹਿ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਅਤੇ ਪੀੜਤ ਪਰਿਵਾਰ ਦੇ ਬਿਆਨਾਂ ਤੇ ਸੱਤਪਾਲ ਸਿੰਘ ਅਤੇ ਦੋ ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।Bullying by former Sarpanch

ਰਾਜੀਵ ਕੁਮਾਰ ਰਿੰਕੂ ਫਿਰੋਜ਼ਪੁਰ

Share post:

Subscribe

spot_imgspot_img

Popular

More like this
Related

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ...

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ...

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ

ਹੁਸ਼ਿਆਰਪੁਰ, 25 ਜਨਵਰੀ: ਵਧੀਕ  ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ...