Friday, December 27, 2024

ਪੋਲੀਵੁਡ ਤੋਂ ਆਈ ਵੱਡੀ ਖ਼ਬਰ, ਮਿਊਜ਼ਿਕ ਕੰਪੋਜ਼ਰ ਬੰਟੀ ਬੈਂਸ ਤੇ ਹੋਇਆ ਜਾਨਲੇਵਾ ਹਮਲਾ

Date:

Bunty Bains

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਸ ਵੇਲ਼ੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮਸ਼ਹੂਰ ਕੰਪੋਜ਼ਰ ਤੇ ਪ੍ਰੋਡਿਊਸਰ ਬੰਟੀ ਬੈਂਸ’ਤੇ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕੀਤੀ ਹੈ। ਉਸ ‘ਤੇ ਇਹ ਹਮਲਾ ਪੰਜਾਬ ਦੇ ਮੋਹਾਲੀ ਦੇ ਸੈਕਟਰ-79 ‘ਚ ਹੋਇਆ। ਹਾਲਾਂਕਿ ਇਸ ਹਮਲੇ ‘ਚ ਉਨ੍ਹਾਂ ਦੀ ਜਾਨ ਬਚ ਗਈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਬੈਂਸ ਦਾ ਸਿੱਧੂ ਮੂਸੇਵਾਲਾ ਨਾਲ ਵੀ ਖਾਸ ਸਬੰਧ ਹੈ। ਬੰਟੀ ਬੈਂਸ ‘ਤੇ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਪੰਜਾਬ ਦੇ ਮੋਹਾਲੀ ‘ਚ ਇਕ ਰੈਸਟੋਰੈਂਟ ‘ਚ ਬੈਠੇ ਸਨ। ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ।

also read :- ਮਰਹੂਮ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

ਬੰਟੀ ਬੈਂਸ ਨੇ ਇਕ ਹਿੰਦੀ ਨਿਊਜ਼ ਚੈਨਲ ਨੂੰ ਦੱਸਿਆ ਕਿ ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰਿਆ ਕਾਲ ਆਇਆ ਸੀ, ਜਿਸ ‘ਚ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਬੰਟੀ ਨੇ ਦੱਸਿਆ ਕਿ ਪੈਸੇ ਨਾ ਦੇਣ ‘ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਹ ਕਾਲ ਮੋਸਟ ਵਾਂਟੇਡ ਗੈਂਗਸਟਰ ਲੱਕੀ ਪਟਿਆਲ ਦੇ ਨਾਂ ‘ਤੇ ਕੀਤੀ ਗਈ ਸੀ। ਲੱਕੀ ਪਟਿਆਲ ਕੈਨੇਡਾ ਰਹਿੰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਦਾ ਵਿਰੋਧੀ ਹੈ ਤੇ ਬੰਬੀਹਾ ਗੈਂਗ ਦੀ ਅਗਵਾਈ ਕਰ ਰਿਹਾ ਹੈ।

Share post:

Subscribe

spot_imgspot_img

Popular

More like this
Related