ਵਿਜੀਲੈਂਸ ਬਿਊਰੋ ਵੱਲੋਂ 8 ਹਜ਼ਾਰ ਰੁਪਏ  ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ASI taking bribe


ਚੰਡੀਗੜ੍ਹ, 20 ਜੁਲਾਈ:

ASI taking bribe ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਉਕਤ ਮੁਲਾਜ਼ਮ  ਨੂੰ ਪੁਲੀਸ ਨੇ ਹਰਦਮ ਸਿੰਘ ਵਾਸੀ ਪਿੰਡ ਰਾਮਪੁਰਾ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ। ASI taking bribe

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਦਮ ਸਿੰਘ (ਸ਼ਿਕਾਇਤਕਰਤਾ) ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਇਸੇ ਪਿੰਡ ਦੇ ਵਾਸੀ ਮਲਕੀਤ ਸਿੰਘ ਨੇ ਉਸਦੀ ਦੀ ਕੁੱਟਮਾਰ ਕੀਤੀ ਸੀ, ਜਿਸਦੀ ਸ਼ਿਕਾਇਤ ਉਸਨੇ ਥਾਣਾ ਭਵਾਨੀਗੜ੍ਹ ਵਿਖੇ ਦਰਜ ਕਰਵਾਈ ਸੀ।  ਉਕਤ ਏ.ਐਸ.ਆਈ. ਇਸ ਸ਼ਿਕਾਇਤ ਤੇ ਕਾਰਵਾਈ ਕਰਨ ਬਦਲੇ ਸ਼ਿਕਾਇਤਕਰਤਾ ਤੋਂ 10,000 ਰੁ. ਰਿਸ਼ਵਤ ਮੰਗ ਕਰ ਰਿਹਾ ਸੀ। ਸੋਮਵਾਰ ਨੂੰ ਉਕਤ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਵਜੋਂ ਵਸੂਲ ਲਏ ਸਨ ਅਤੇ ਅੱਜ ਬਾਕੀ ਰਹਿੰਦੇ 8 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।

ALSO READ : ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਏ.ਐਸ.ਆਈ ਸੁਖਦੇਵ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਵਿੱਢ ਦਿੱਤੀ ਗਈ ਹੈ। ASI taking bribe


[wpadcenter_ad id='4448' align='none']