Sunday, December 29, 2024

ਉਦਯੋਗਿਕ ਸੈਕਟਰ ਵਿੱਚ ਦੇਸ਼ ਭਰ ਵਿੱਚੋਂ ਸਿਰਫ਼ ਪੰਜਾਬੀ ਹੀ ਤੋੜ ਸਕਦੇ ਨੇ ਚੀਨ ਦੀ ਇਜਾਰੇਦਾਰੀ

Date:

ਲੁਧਿਆਣਾ, 16 ਸਤੰਬਰ


  Businesses shift from other states to Punjab ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਹੁਣ ਪੰਜਾਬ ਵਿੱਚੋਂ ਦੂਜੇ ਸੂਬਿਆਂ ਵਿੱਚ ਇੰਡਸਟਰੀ ਦੇ ਹਿਜਰਤ  ਕਰਨ ਦੇ ਰੁਝਾਨ ਨੇ ਪੁੱਠਾ ਮੋੜ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਦਯੋਗਿਕ ਯੂਨਿਟ ਸੂਬੇ ਵਿੱਚ ਸ਼ਿਫ਼ਟ ਹੋਣ ਲੱਗੇ ਹਨ।


ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿਖੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ 450 ਉਦਯੋਗ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਸ਼ਿਫਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਦਯੋਗ ਦਾ ਦੂਜੇ ਸੂਬਿਆਂ ਵਿੱਚ ਹਿਜਰਤ ਕਰ ਜਾਣ ਦਾ ਰੁਝਾਨ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਜੋ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਲਈ ਯਤਨ ਕਰ ਰਹੇ ਹਨ।


ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੂੰ ਸੱਤਾ ਵਿੱਚ ਆਉਣ ਉਤੇ ਉਦਯੋਗਿਕ ਖੇਤਰ ਵਿੱਚ ਅਜਿਹਾ ਮਾਹੌਲ ਮਿਲਿਆ ਸੀ ਜਿੱਥੇ ਉਦਯੋਗ ਦੂਜੇ ਸੂਬਿਆਂ ਵਿੱਚ ਸ਼ਿਫਟ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਹਕੂਮਤ ਦੌਰਾਨ ਉਦਯੋਗਪਤੀ ਫਿਰੌਤੀ ਮੰਗਣ ਦੇ ਸਿਸਟਮ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਦੇਣ ਦੇ ਨਾਲ-ਨਾਲ ਸੁਖਾਵਾਂ ਮਾਹੌਲ ਦੇ ਕੇ ਸਨਅਤਕਾਰਾਂ ਦਾ ਭਰੋਸਾ ਬਹਾਲ ਕੀਤਾ ਹੈ।


ਦਿੱਲੀ ਦੇ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਨਅਤੀ ਖੇਤਰ ਵਿੱਚ ਦੇਸ਼ ਭਰ ਵਿੱਚੋਂ ਸਿਰਫ ਪੰਜਾਬੀ ਹੀ ਚੀਨ ਦੀ ਇਜਾਰੇਦਾਰੀ ਤੋੜ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸਨਅਤਕਾਰਾਂ ਦਾ ਕਿਸੇ ਹੋਰ ਸੂਬਾ ਨਾਲ ਕੋਈ ਮੁਕਾਬਲਾ ਨਹੀਂ ਸਗੋਂ ਉਨ੍ਹਾਂ ਨੂੰ ਉਦਯੋਗਿਕ ਤਰੱਕੀ ਵਿੱਚ ਚੀਨ ਨੂੰ ਪਛਾੜਣ ਲਈ ਯਤਨ ਕਰਨੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਤਨ ਕਰਨ ਦਾ ਹੁਣ ਸਭ ਤੋਂ ਮੁਨਾਸਬ ਮੌਕਾ ਹੈ ਕਿਉਂਜੋ ਪੰਜਾਬ ਦੀ ਸਰਕਾਰ ਹਰੇਕ ਤਰ੍ਹਾਂ ਦੀ ਮਦਦ ਲਈ ਤਿਆਰ ਹੈ।

READ ALSO : ਅਨੰਤਨਾਗ ‘ਚ 48 ਘੰਟੇ ਤੋਂ ਮੁੱਠਭੇੜ ਜਾਰੀ, ਇਕ ਹੋਰ ਜਵਾਨ ਸ਼ਹੀਦ


ਦਿੱਲੀ ਦੇ ਮੁੱਖ ਮੰਤਰੀ ਨੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੈਕਟਰ ਅਧਾਰਿਤ ਟਾਸਕ ਫੋਰਸ ਦਾ ਗਠਨ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਉਦਯੋਗ ਦੇ ਨੁਮਾਇੰਦਿਆਂ ਤੋਂ ਇਲਾਵਾ ਇਸ ਟਾਸਤ ਫੋਰਸ ਸੂਬਾ ਸਰਕਾਰ ਦੇ ਅਧਿਕਾਰੀ ਵੀ ਹੋਣੇ ਚਾਹੀਦੇ ਹਨ ਤਾਂ ਕਿ ਇਨ੍ਹਾਂ ਸੈਕਟਰਾਂ ਦੀ ਤਰੱਕੀ ਲਈ ਢੁਕਵੀਂ ਯੋਜਨਾਬੰਦੀ ਤੇ ਰਣਨੀਤੀ ਉਲੀਕੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਸੂਬੇ ਵਿਚ ਸਨਅਤ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਵੇਗਾ।


ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਲਈ ਸਨਅਤੀ ਦਿੱਗਜ਼ ਆ ਰਹੇ ਹਨ ਜਿਨ੍ਹਾਂ ਦਾ ਸੂਬਾ ਸਰਕਾਰ ਜ਼ੋਰਦਾਰ ਸਵਾਗਤ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਵਿਚ ਰੋਜ਼ਗਾਰ ਦੇ 2.25 ਲੱਖ ਮੌਕੇ ਪੈਦਾ ਹੋਣਗੇ।


ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਹੁਣ ਤੱਕ ਦੇ ਸਭ ਤੋਂ ਕਾਬਲ ਤੇ ਬਿਹਤਰ ਮੁੱਖ ਮੰਤਰੀ ਹਨ ਕਿਉਂ ਜੋ ਸੂਬਾ ਹਰੇਕ ਸੈਕਟਰ ਵਿੱਚ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਤੇ ਸਿਹਤ ਖੇਤਰ ਵਿਚ ਕ੍ਰਾਂਤੀ ਲਿਆਂਦੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਇੱਥੋਂ ਲੋਕਾਂ ਦੇ ਵਡੇਰੇ ਹਿੱਤ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਉਪਰਾਲੇ ਕੀਤੇ ਹਨ।Businesses shift from other states to Punjab


ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਲਣੀ ਵੋਟਾਂ ਮੰਗਣ ਲਈ ਨਹੀਂ ਹੈ ਸਗੋਂ ਇਹ ਭਰੋਸਾ ਦਿਵਾਉਣ ਲਈ ਕੀਤੀ ਗਈ ਹੈ ਕਿ ਅਸੀਂ ਉਦਯੋਗ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸੂਬੇ ਦੇ ਸਥਾਨਕ ਉਦਯੋਗ ਦਾ 10 ਗੁਣਾ ਵਿਸਥਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦਾ ਏਜੰਡਾ ਸੂਬੇ ਵਿੱਚ ਸਨਅਤ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਵੇਗਾ।Businesses shift from other states to Punjab  

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...