ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 16 ਮਈ:ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰੀ ਸਿੰਘ ਗਰੇਵਾਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ।ਉਨ੍ਹਾਂ ਜੇਲ੍ਹ ਵਿਖੇ ਸਾਰੀਆਂ ਬੈਰਕਾਂ, ਲੰਗਰ ਹਾਲ, ਜੇਲ੍ਹ ਅੰਦਰ ਬਣੇ ਹਸਪਤਾਲ, ਲੀਗਲ ਏਡ ਦਫ਼ਤਰ ਦਾ ਨਿਰੀਖਣ ਕੀਤਾ। ਜ਼ੇਲ੍ਹ […]

ਮਾਨਸਾ, 16 ਮਈ:
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰੀ ਸਿੰਘ ਗਰੇਵਾਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਜੇਲ੍ਹ ਵਿਖੇ ਸਾਰੀਆਂ ਬੈਰਕਾਂ, ਲੰਗਰ ਹਾਲ, ਜੇਲ੍ਹ ਅੰਦਰ ਬਣੇ ਹਸਪਤਾਲ, ਲੀਗਲ ਏਡ ਦਫ਼ਤਰ ਦਾ ਨਿਰੀਖਣ ਕੀਤਾ। ਜ਼ੇਲ੍ਹ ਅੰਦਰ ਰੱਖ-ਰਖਾਵ, ਕੈਦੀਆਂ ਦੇ ਰਹਿਣ ਦੀਆਂ ਥਾਵਾਂ, ਰੋਜ਼ਾਨਾ ਕਿਰਿਆਵਾਂ, ਰਸੋਈ ਘਰ ਆਦਿ ਦਾ ਨਿਰੀਖਣ ਕਰਦਿਆਂ ਜੇਲ੍ਹ ਅਧਿਕਾਰੀਆਂ ਅਤੇ ਕਰਮੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਵੱਲੋਂ ਕੈਦੀਆਂ ਨਾਲ ਮੈਡੀਕਲ ਸਹੂਲਤਾਂ, ਗਾਰਦ, ਲੰਗਰ ਆਦਿ ਬਾਰੇ ਗੱਲਬਾਤ ਕੀਤੀ ਗਈ।
ਇਸ ਮੌਕੇ ਜੇਲ੍ਹ ਸੁਪਰਡੰਟ ਹਰਭਜਨ ਸਿੰਘ, ਸਹਾਇਕ ਸੁਪਰਡੰਟ ਅਨੂੰ ਮਲਿਕ, ਗੁਰਪਿਆਰ ਸਿੰਘ ਐਡਵੋਕੇਟ ਚੀਫ਼ ਐਲ.ਏ.ਡੀ.ਸੀ, ਦੀਪਇੰਦਰ ਸਿੰਘ ਐਡਵੋਕੇਟ, ਡਿਪਟੀ ਚੀਫ਼ ਐਲ.ਏ.ਡੀ.ਸੀ, ਰਾਜੀਵ ਕੁਮਾਰ ਅਡੀਸ਼ਨਲ ਇੰਗਲਿਸ਼ ਕਲਰਕ, ਸੁਖਜੀਤ ਸਿੰਘ ਰੀਡਰ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ, ਮਾਨਸਾ ਆਦਿ ਹਾਜ਼ਰ ਸਨ।  

Tags:

Related Posts

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ