ਪੰਜਾਬ ‘ਚ ਜ਼ਿਮਨੀ ਚੋਣਾਂ ਦਾ ਪ੍ਰਚਾਰ ਅੱਜ ਤੋਂ ਬੰਦ ! ਇਹ ਸੀਟਾਂ ਬਣੀਆਂ ਮੁੱਛ ਦਾ ਸਵਾਲ..

Date:

By Election in Punjab

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਪ੍ਰਚਾਰ ਅੱਜ ਬੰਦ ਹੋ ਜਾਏਗਾ। ਇਸ ਲਈ ਸਿਆਸੀ ਪਾਰਟੀਆਂ ਦੇ ਲੀਡਰ ਆਪਣੇ ਉਮੀਦਵਾਰਾਂ ਦੀ ਜਿੱਤ ਲਈ ਅੱਜ ਆਖਰੀ ਹੰਭਲਾ ਮਾਰਨਗੇ। ਅੱਜ ਸ਼ਾਮ ਨੂੰ ਜ਼ਿਮਨੀ ਚੋਣਾਂ ਲਈ ਪ੍ਰਚਾਰ ਬੰਦ ਹੋ ਜਾਵੇਗਾ ਤੇ 20 ਨਵੰਬਰ ਨੂੰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ ਵੋਟਾਂ ਪੈਣਗੀਆਂ। ਇਨ੍ਹਾਂ ਚਾਰੋਂ ਹਲਕਿਆਂ ਦੇ 6.96 ਲੱਖ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਗੇ।

ਦੱਸ ਦਈਏ ਕਿ ਚਾਰ ਵਿਧਾਨ ਸਭਾ ਹਲਕਿਆਂ ’ਚ 45 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਸਿਰਫ਼ ਦੋ ਹੈ। ਡੇਰਾ ਬਾਬਾ ਨਾਨਕ ਤੇ ਗਿੱਦੜਬਾਹਾ ਹਲਕੇ ਤੋਂ 14-14 ਉਮੀਦਵਾਰ ਮੈਦਾਨ ਵਿੱਚ ਹਨ ਜਦੋਂਕਿ ਬਰਨਾਲਾ ’ਚ 11 ਅਤੇ ਚੱਬੇਵਾਲ ’ਚ ਸਭ ਤੋਂ ਘੱਟ ਛੇ ਉਮੀਦਵਾਰ ਚੋਣ ਲੜ ਰਹੇ ਹਨ। ਭਾਜਪਾ ਨੇ ਚਾਰੋਂ ਹਲਕਿਆਂ ’ਚ ਦਲ-ਬਦਲੂਆਂ ਨੂੰ ਉਮੀਦਵਾਰ ਬਣਾਇਆ ਹੈ ਜਦੋਂਕਿ ‘ਆਪ’ ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਲੜਕੇ ਇਸ਼ਾਂਕ ਕੁਮਾਰ ਨੂੰ ਚੱਬੇਵਾਲ ਤੋਂ ਟਿਕਟ ਦਿੱਤੀ ਹੈ।

ਦਰਅਸਲ ਲੋਕ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਾ ਰਹਿਣ ਕਰਕੇ ਸੱਤਾਧਿਰ ਆਮ ਆਦਮੀ ਪਾਰਟੀਲਈ ਮੌਜੂਦਾ ਸੀਟਾਂ ਬੇਹੱਦ ਵੱਕਾਰੀ ਹਨ। ਦੂਜੇ ਪਾਸੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਗਿੱਦੜਬਾਹਾ ਸੀਟ ਬੇਹੱਦ ਅਹਿਮ ਹੈ ਕਿਉਂਕਿ ਇੱਥੋਂ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਚੋਣ ਮੈਦਾਨ ਵਿੱਚ ਹੈ। ਹਲਕਾ ਡੇਰਾ ਬਾਬਾ ਨਾਨਕ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਚੋਣ ਮੈਦਾਨ ਵਿੱਚ ਹੈ।

ਦੱਸ ਦਈਏ ਕਿ ਸਭ ਤੋਂ ਦਿਲਚਸਪ ਮੁਕਾਬਲਾ ਬਰਨਾਲਾ ਦਾ ਹੈ ਜਿੱਥੋਂ ਦੀ ਚੋਣ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਲਈ ਸਭ ਤੋਂ ਅਹਿਮ ਹੈ। ਮੀਤ ਹੇਅਰ ਨੇ ਆਪਣੇ ਨੇੜਲੇ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। ਇੱਥੋਂ ਬਾਗ਼ੀ ਉਮੀਦਵਾਰ ਗੁਰਦੀਪ ਸਿੰਘ ਬਾਠ ਨੇ ਸੱਤਾਧਾਰੀ ਧਿਰ ਦੀ ਖੇਡ ਵਿਗਾੜ ਰੱਖੀ ਹੈ। ਪ੍ਰਮੁੱਖ ਪਾਰਟੀਆਂ ਤੋਂ ਬਿਨਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਸੁਖਰਾਜ ਸਿੰਘ ਨਿਆਮੀਵਾਲਾ ਮੈਦਾਨ ਵਿਚ ਹਨ ਜੋ ਬਹਿਬਲ ਗੋਲੀ ਕਾਂਡ ਵਿਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦਾ ਸਪੁੱਤਰ ਹੈ। ਇਸ ਪਾਰਟੀ ਦੇ ਹਲਕਾ ਬਰਨਾਲਾ ਤੋਂ ਉਮੀਦਵਾਰ ਗੋਵਿੰਦ ਸਿੰਘ ਸੰਧੂ ਹਨ ਜੋ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ।

Read Also : ਹਰਿਆਣਾ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ , ਜੁਡੀਸ਼ੀਅਲ ਮੈਜਿਸਟ੍ਰੇਟ ਦੀਆਂ ਸ਼ਕਤੀਆਂ ਵਧਾਉਣ ਲਈ ਬਿੱਲ ਪੇਸ਼

ਜ਼ਿਮਨੀ ਚੋਣਾਂ ਵਿੱਚ ਪ੍ਰਚਾਰ ’ਚ ਜੁਟੇ ਵੱਡੇ ਆਗੂਆਂ ਦੀ ਗੱਲ ਕਰੀਏ ਤਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚਾਰੋ ਹਲਕਿਆਂ ਵਿਚ ਪ੍ਰਚਾਰ ਕੀਤਾ ਹੈ ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਹਲਕੇ ਵਿੱਚ ਕਈ-ਕਈ ਗੇੜੇ ਲਗਾ ਦਿੱਤੇ ਹਨ। ਕਾਂਗਰਸ ਪਾਰਟੀ ਦਾ ਕੌਮੀ ਪੱਧਰ ਦਾ ਕੋਈ ਨੇਤਾ ਪ੍ਰਚਾਰ ਲਈ ਸੂਬੇ ’ਚ ਨਹੀਂ ਆਇਆ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖ਼ੁਦ ਗਿੱਦੜਬਾਹਾ ਵਿੱਚ ਫਸ ਕੇ ਰਹਿ ਗਏ ਹਨ ਤੇ ਉਨ੍ਹਾਂ ਨੇ ਸਿਰਫ਼ ਇੱਕ ਦਿਨ ਬਰਨਾਲਾ ਹਲਕੇ ਵਿੱਚ ਪ੍ਰਚਾਰ ਕੀਤਾ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਰੇ ਹਲਕਿਆਂ ਵਿੱਚ ਚੋਣ ਪ੍ਰਚਾਰ ਕੀਤਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਚੋਣ ਪ੍ਰਚਾਰ ਵਿਚ ਭਰਵੀਂ ਹਾਜ਼ਰੀ ਲਵਾਈ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਦਾ ਚਿਹਰਾ ਬਹੁਤਾ ਕਿਧਰੇ ਨਜ਼ਰ ਨਹੀਂ ਆਇਆ। ਭਾਜਪਾ ਦੇ ਚੋਣ ਪ੍ਰਚਾਰ ਵਾਸਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਈ ਹਲਕਿਆਂ ਵਿਚ ਗੇੜਾ ਲਾਇਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤਾਂ ਚੋਣ ਪ੍ਰਚਾਰ ਤੋਂ ਦੂਰ ਹੀ ਰਹੇ ਪਰ ਸਥਾਨਕ ਆਗੂਆਂ ਨੇ ਹਰ ਹਲਕੇ ਵਿੱਚ ਮੋਰਚਾ ਸੰਭਾਲਿਆ ਹੋਇਆ ਹੈ।

By Election in Punjab

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...