ਐਸ.ਏ.ਐਸ. ਨਗਰ, 22 ਜੁਲਾਈ:
ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ 22 ਜੁਲਾਈ ਨੂੰ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਗਿਜਾਈ ਵਸਤੂਆਂ ਦੀ ਸਪਲਾਈ ਦੀ ਵੰਡ ਕਰਨ ਤੋਂ ਪਹਿਲਾਂ ਬਲਾਕ ਪੱਧਰ ਤੇ ਆਂਗਣਵਾੜੀ ਸੈਂਟਰ ਸੋਹਾਣਾ 6 ਵਿਖੇ ਸ਼੍ਰੀਮਤੀ ਗੁਰਸਿਮਰਨ ਕੌਰ ਬਾਲ ਵਿਕਾਸ ਪ੍ਰੋਜ਼ੈਕਟ ਅਫਸਰ, ਐਸ.ਏ.ਐਸ ਨਗਰ, ਬਲਾਕ ਖਰੜ-2 ਦੀ ਪ੍ਰਧਾਨਗੀ ਹੇਠ ਸਰਕਲ ਸੁਪਰਵਾਈਜ਼ਰਾਂ, ਬਲਾਕ ਕੋਆਰਡੀਨੇਟਰ ਅਤੇ ਆਂਗਣਵਾੜੀ ਵਰਕਰਾਂ, ਯੂਨੀਅਨ ਦੀ ਬਲਾਕ ਪ੍ਰਧਾਨ ਦੀ ਮੌਜੂਦਗੀ ਵਿੱਚ ਮਾਰਕਫੈਡ ਤੋਂ ਪ੍ਰਾਪਤ ਪ੍ਰੀਮਿਕਸ ਖਿਚੜੀ ਅਤੇ ਪ੍ਰੀਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਕੁਆਲਿਟੀ ਚੈੱਕ ਕੀਤੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ ਯੋਗ ਹੈ।