ਕੈਬਨਿਟ ਮੰਤਰੀ ਅਮਨ ਅਰੋੜਾ ਮਾਮਲੇ ‘ਚ ਪੰਜਾਬ ਸਰਕਾਰ ਨੂੰ ਮਿਲਿਆ ਨੋਟਿਸ

Cabinet Minister Aman Arora

Cabinet Minister Aman Arora

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਕਿਹਾ, ਜੇਕਰ ਅਮਨ ਅਰੋੜਾ ਨੂੰ ਸੁਣਾਈ ਗਈ ਸਜ਼ਾ ‘ਤੇ ਰੋਕ ਨਹੀਂ ਲਗਾਈ ਜਾਂਦੀ ਹੈ ਤਾਂ ਉਹ ਗਣਤੰਤਰ ਦਿਵਸ ਉਤੇ ਝੰਡਾ ਨਹੀਂ ਲਹਿਰਾਉਣਗੇ।

ਕਾਰਜਕਾਰੀ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਇਸ ਮਾਮਲੇ ਸਬੰਧੀ ਅਨਿਲ ਕੁਮਾਰ ਤਾਇਲ ਵੱਲੋਂ ਦਾਇਰ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤੇ। ਤਾਇਲ ਨੇ ਆਪਣੀ ਪਟੀਸ਼ਨ ‘ਚ ਕਿਹਾ ਹੈ ਕਿ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ, ਇਸ ਲਈ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਹੋ ਚੁੱਕੀ ਹੈ।

READ ALSO:ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਝਟਕਾ, ਆਵਾਸ ਮੰਤਰੀ ਨੇ ਕਰ ਦਿੱਤਾ ਵੱਡਾ ਐਲਾਨ…

ਇਸ ਲਈ  ਉਨ੍ਹਾਂ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।

Cabinet Minister Aman Arora

[wpadcenter_ad id='4448' align='none']