ਕੈਬਨਿਟ ਮੰਤਰੀ ਅਮਨ ਅਰੋੜਾ ਨੇ 80.08 ਲੱਖ ਦੀ ਲਾਗਤ ਵਾਲਾਅਤਿ ਆਧੁਨਿਕ ਓ.ਪੀ.ਡੀ ਬਲਾਕ ਕੀਤਾ ਸੁਨਾਮ ਵਾਸੀਆਂ ਨੂੰ ਸਮਰਪਿਤ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 5 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਸੌਗਾਤ ਦਿੰਦਿਆਂ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਵਿਖੇ 80.08 ਲੱਖ ਰੁਪਏ ਦੀ ਲਾਗਤ ਵਾਲਾ ਨਵਾਂ ਅਤਿ ਆਧੁਨਿਕ ਓ.ਪੀ.ਡੀ. ਬਲਾਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਕਰੀਬ 42.20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲੱਡ ਬੈਂਕ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਵੋਤਮ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਪੱਖੋਂ ਹਲਕਾ ਸੁਨਾਮ ਵਿਖੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਹ ਦੋਵੇਂ ਪ੍ਰੋਜੈਕਟ ਹੀ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਣ ਵਿੱਚ ਸਹਾਈ ਸਾਬਤ ਹੋਣਗੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਦੀ ਇਸ ਪਵਿੱਤਰ ਧਰਤੀ ਦੀ ਸੇਵਾ ਕਰਦੇ ਹੋਏ ਪਿਛਲੇ ਪੌਣੇ ਦੋ ਸਾਲਾਂ ਤੋਂ ਹਲਕਾ ਸੁਨਾਮ ਨੂੰ ਦਿਨ ਰਾਤ ਇੱਕ ਕਰਕੇ ‘ਮਾਡਲ ਹਲਕਾ’ ਬਣਾਉਣ ਲਈ ਸਰਗਰਮ ਹਨ। ਉਨ੍ਹਾਂ ਖੁਸ਼ੀ ਪ੍ਰਗਟਾਉਂਦਿਆਂ ਕਿ ਸੁਨਾਮ ਦੇ ਇਸ ਹਸਪਤਾਲ ਵਿੱਚ ਓਪੀਡੀ ਬਣਾਉਣ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀ ਅਤੇ ਹੁਣ ਇਸ ਬਲਾਕ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਇੱਕੋ ਛੱਤ ਹੇਠਾਂ ਸੇਵਾਵਾਂ ਪ੍ਰਦਾਨ ਕਰਨਗੇ ਜਿਸ ਨਾਲ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ ਬਲੱਡ ਬੈਂਕ ਦਾ ਨੀਂਹ ਪੱਥਰ ਰੱਖਣ ਮਗਰੋਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਅਹਿਮ ਲੋੜ ਵੱਲ ਉੱਕਾ ਹੀ ਧਿਆਨ ਦਿੱਤਾ ਜਿਸ ਕਾਰਨ ਸੜਕ ਦੁਰਘਟਨਾਵਾਂ ਜਾਂ ਅਜਿਹੀਆਂ ਹੀ ਹੋਰ ਐਮਰਜੈਂਸੀ ਸਥਿਤੀਆਂ ਸਮੇਂ ਮਰੀਜਾਂ ਨੂੰ ਖੂਨ ਦੀ ਕਮੀ ਨਾਲ ਜੂਝਣਾ ਪੈਂਦਾ ਸੀ ਪਰ ਆਉਣ ਵਾਲੇ 4 ਮਹੀਨਿਆਂ ਦੇ ਅੰਦਰ ਅੰਦਰ ਇਸ ਬਲੱਡ ਬੈਂਕ ਨੂੰ ਮੁਕੰਮਲ ਕਰਵਾ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰਾਂ ਵੱਲ ਖਾਸ ਘਿਆਨ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਜਿਥੇ ਲੋੜ ਅਨੁਸਾਰ ਨਵੀਂਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਨੂੰ ਹਰ ਪੱਖੋਂ ਵਿਕਸਤ ਕਰਦੇ ਹੋਏ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਬਿਹਤਰ ਸਿਹਤ ਸੁਵਿਧਾਵਾਂ ਆਮ ਨਾਗਰਿਕਾਂ ਤੱਕ ਪਹੁੰਚਾਉਣ ਦੀ ਦਿਸ਼ਾ ਵਿੱਚ ਬਿਹਰਤੀਨ ਕਦਮ ਪੁੱਟੇ ਜਾ ਰਹੇ ਹਨ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਐਸ.ਐਮ.ਓ ਡਾ. ਸੰਜੇ ਕਾਮਰਾ, ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਆਗੂ ਜਤਿੰਦਰ ਜੈਨ, ਓਐਸਡੀ ਅੰਮ੍ਰਿਤ ਸਿੰਘ ਸਿੱਧੂ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਸਾਹਿਬ ਸਿੰਘ, ਐਮ.ਸੀ ਗੁਰਤੇਗ ਸਿੰਘ ਨਿੱਕਾ, ਸੁਨੀਲ ਆਸ਼ੂ ਐਮ.ਸੀ, ਚਮਕੌਰ ਹਾਂਡਾ, ਅਮਰੀਕ ਧਾਲੀਵਾਲ, ਰਵੀ ਕਮਲ ਗੋਇਲ, ਨਰਿੰਦਰ ਠੇਕੇਦਾਰ, ਮਨਪ੍ਰੀਤ ਬਾਂਸਲ, ਨਿਰਮਲਾ ਦੇਵੀ, ਕੁਲਵੀਰ ਭੰਗੂ, ਅਸ਼ੀਸ਼ ਜੈਨ, ਨਰੇਸ਼ ਸ਼ਰਮਾ, ਬਿੱਟੂ ਤਲਵਾੜ, ਸੁਭਾਸ਼ ਤਨੇਜਾ, ਸੰਨੀ ਖਟਕ ਵੀ ਹਾਜ਼ਰ ਸਨ।