Friday, January 10, 2025

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

Date:

ਚੰਡੀਗੜ੍ਹ, ਅਕਤੂਬਰ 9

ਬੈਕਫਿੰਕੋ (ਪੰਜਾਬ ਬੀ.ਸੀ. ਲੈਂਡ ਐਂਡ ਫਾਇਨੈਂਸ ਕਾਰਪੋਰੇਸ਼ਨ) ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਬੈਕਫਿੰਕੋ ਵੱਲੋਂ ਸਮਾਜ ਦੇ ਪਿੱਛੜੇ ਵਰਗਾਂ, ਮਹਿਲਾਵਾਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸ੍ਰੀ ਸੈਣੀ ਨੇ ਮੰਤਰੀ ਨੂੰ ਦੱਸਿਆ ਕਿ ਬੈਕਫਿੰਕੋ ਦੇ ਯਤਨਾਂ ਨਾਲ ਹਜ਼ਾਰਾਂ ਕਿਸਾਨਾਂ, ਮਹਿਲਾਵਾਂ ਅਤੇ ਨੋਜਵਾਨਾਂ ਨੂੰ ਆਰਥਿਕ ਮਦਦ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੀ ਆਤਮਨਿਰਭਰਤਾ ਵਧਾਉਣ ਲਈ ਵੱਖ-ਵੱਖ ਤਕਨੀਕੀ ਅਤੇ ਫਾਇਨੈਂਸ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਨਵੀਂਆਂ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਤੇ ਵੀ ਵਿਚਾਰ ਕੀਤਾ ਗਿਆ।

ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਬੈਕਫਿੰਕੋ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾਂ ਇਸ ਅਦਾਰੇ ਨੂੰ ਸਮਾਜ ਦੀ ਭਲਾਈ ਲਈ ਸਹਿਯੋਗ ਦੇਣ ਲਈ ਤਤਪਰ ਰਹੇਗੀ।

Share post:

Subscribe

spot_imgspot_img

Popular

More like this
Related

ਹੁਣ ਕਿਸਾਨ ਕਮਾ ਸਕਣਗੇ ਲੱਖਾਂ ਰੁਪਏ ! ਮੰਤਰੀ ਰਵਨੀਤ ਬਿੱਟੂ ਨੇ ਦੱਸਿਆ ਫਾਰਮੂਲਾ

Union Minister Ravneet Bittu ਰਾਜਪੁਰਾ ਵਿੱਚ HUL ਪਲਾਂਟ ਨੂੰ ਕੈਚੱਪ...

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ

ਚੰਡੀਗੜ੍ਹ, 10 ਜਨਵਰੀ : ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ...