ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੂੱਡੀਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਬੁੱਤ ਲੋਕ ਸਮਰਪਿਤ

ਅਬੋਹਰ, ਫਾਜਿ਼ਲਕਾ, 26 ਦਸੰਬਰ

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਸ: ਗੁਰਮੀਤ ਸਿੰਘ ਖੂੱਡੀਆਂ ਨੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅੱਜ ਇੱਥੇ ਸ਼ਹੀਦ ਊਧਮ ਸਿੰਘ ਜੀ ਦਾ ਬੁੱਤ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਸ: ਗੁਰਮੀਤ ਸਿੰਘ ਖੂੱਡੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਲਈ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰੇ ਕਰਨ ਦੇ ਇਰਾਦੇ ਨਾਲ ਉਨ੍ਹਾਂ ਦੀ ਸੋਚ ਤੇ ਪਹਿਰਾ ਦੇ ਰਹੀ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਸ਼ਹੀਦੀ ਸਪਤਾਹ ਕਾਰਨ ਇਕ ਸਾਦੇ ਸਮਾਗਮ ਵਿਚ ਕੈਬਨਿਟ ਮੰਤਰੀਆਂ ਨੇ ਇਹ ਬੁੱਤ ਇਲਾਕਾ ਵਾਸੀਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਸ਼ਹੀਦ ਸਾਡਾ ਸ਼ਰਮਾਇਆ ਹਨ ਅਤੇ ਇਹ ਸਾਡੇ ਪ੍ਰੇਰਣਾ ਸ੍ਰੋਤ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਅਜਾਦੀ ਦਾ ਨਿੱਘ ਮਾਣ ਰਹੇ ਹਾਂ। ਜਿਕਰਯੋਗ ਹੈ ਕਿ ਅੱਜ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਨ ਹੈ ਜਿੰਨ੍ਹਾਂ ਨੇ ਜਲਿਆਂ ਵਾਲੇ ਬਾਗ ਦਾ ਬਦਲਾ ਇੰਗਲੈਂਡ ਜਾ ਕੇ ਲਿਆ ਸੀ।

ਸ਼ਹੀਦ ਉਧਮ ਸਿੰਘ ਦੇ ਇਸ ਬੁੱਤ ਦਾ ਨਿਰਮਾਣ ਸ਼ਹੀਦ ਊਧਮ ਸਿੰਘ ਯਾਦਗਾਰ ਕਮੇਟੀ ਅਬੋਹਰ ਅਤੇ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਵੀ ਸ਼ਹੀਦ ਊਧਮ ਸਿੰਘ ਤੇ ਬੁੱਤ ਤੇ ਸਿਜਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਾਡੀ ਨਵੀਂ ਪੀੜ੍ਹੀ ਨੂੰ ਅੱਜ ਵੀ ਦੇਸ਼ ਭਗਤੀ ਨਾਲ ਜੋੜੀ ਰੱਖਦੀ ਹੈ।

ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਡਾਯ ਸੇਨੂ ਦੁੱਗਲ ਅਤੇ ਐਸਐਸਪੀ ਸਯ ਮਨਜੀਤ ਸਿੰਘ ਢੇਸੀ ਨੇ ਕੈਬਨਿਟ ਮੰਤਰੀਆਂ ਨੂੰ ਇੱਥੇ ਪੁੱਜਣ ਤੇ ਜੀ ਆਇਆਂ ਨੂੰ ਆਖਿਆ ਤੇ ਸ਼ਹੀਦ ਦੇ ਬੁੱਤ ਤੇ ਆਪਣੀ ਸ਼ਰਧਾਂ ਭੇਂਟ ਕੀਤੀ।ਇਸ ਮੌਕੇ ਸ੍ਰੀ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਵੀ ਆਪਣੀ ਸਰਧਾ ਭੇਂਟ ਕੀਤੀ। ਇਸ ਮੌਕੇ ਇੰਟਰਨੈਸ਼ਨਲ  ਸਰਵ ਕੰਬੋਜ ਸਮਾਜ ਦੇ ਪ੍ਰਧਾਨ ਬੋਬੀ ਕੰਬੋਜ, ਨੈਸ਼ਨਲ ਪ੍ਰਧਾਨ ਇਕਬਾਲ ਚੰਦ ਪਾਲਾ ਬੱਟੀ, ਹਰਮੀਤ ਕੰਬੋਜ ਪੰਮਾ ਪੰਜਾਬ ਪ੍ਰਧਾਨ, ਕੇਵਲ ਕੰਬੋਜ ਜ਼ਿਲ੍ਹਾ ਪ੍ਰਧਾਨ ਸ਼ਹੀਦ ਊਧਮ ਸਿੰਘ ਯਾਦਗਾਰ ਕਮੇਟੀ, ਭਗਵਾਨ ਸਿੰਘ ਸਾਮਾ ਪ੍ਰਧਾਨ ਸ਼ਹੀਦ ਊਧਮ ਸਿੰਘ ਟਰੱਸਟ ਫਿਰੋਜ਼ਪੁਰ, ਗੁਰਭੇਜ ਸਿੰਘ ਟਿੱਬੀ ਡਾਇਰੈਕਟਰ ਮਿਲਕਫੈੱਡ ਪੰਜਾਬ, ਅਮਰੀਕ ਸਿੰਘ, ਸੌਕੀ ਕੰਬੋਜ ਅਤੇ ਦੇਸ ਰਾਜ ਕੰਬੋਜ ਵੀ ਹਾਜਰ ਸਨ।

[wpadcenter_ad id='4448' align='none']