ਅੰਮ੍ਰਿਤਸਰ 10 ਅਕਤੂਬਰ—
ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਬਣੇ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਉਪਰੰਤ ਕੈਬਿਨਟ ਮੰਤਰੀ ਡਾ: ਰਵਜੋਤ ਸਿੰਘ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸਾਰੇ ਭਗਵਾਨ ਵਾਲਮੀਕੀ ਜੀ ਦੇ ਦੱਸੇ ਮਾਰਗ ਤੇ ਚੱਲੀਏ। ਇਸ ਮੌਕੇ ਉਨ੍ਹਾਂ ਦੇ ਨਾਲ ਡਵੀਜਨਲ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸ੍ਰੀ ਵਿਸ਼ਾਲ ਵਧਾਵਨ, ਸ੍ਰੀ ਓ:ਪੀ:ਗੱਬਰ, ਆਪ ਆਗੂ ਸ੍ਰੀ ਰਵਿੰਦਰ ਹੰਸ ਵੀ ਹਾਜਰ ਸਨ।
ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ। ਇਸ ਉਪਰੰਤ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਇਸ ਉਪਰੰਤ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ ਜਿਥੇ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ।
ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਦਿੱਤੀ ਜਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਲੀਹਾਂ ਉੱਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸ੍ਰੀ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਅਮਿਤ ਸਰੀਨ, ਐਸ:ਡੀ:ਐਮ ਸ੍ਰ ਮਨਕੰਵਲ ਸਿੰਘ ਚਾਹਲ, ਸ੍ਰੀ ਦੁਰਗਿਆਨਾ ਮੰਦਿਰ ਕਮੇਟੀ ਪ੍ਰਧਾਨ ਮੈਡਮ ਲਕਸ਼ਮੀ ਕਾਂਤਾ ਚਾਵਲਾ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ੍ਰ ਜਸਪ੍ਰੀਤ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਅਸ਼ੋਕ ਤਲਵਾੜ, ਡਾ: ਰਾਕੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।