ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Wednesday, January 22, 2025

ਕੈਬਿਨਟ ਮੰਤਰੀ ਈ. ਟੀ. ਓ ਨੇ ਤਰਸ ਤੇ ਆਧਾਰ ਤੇ 5 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

Date:

ਅੰਮ੍ਰਿਤਸਰ 20 ਅਗਸਤ 2024:— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੋਰਾਨ 46 ਹ਼ਜਾਰ ਤੋ ਵੱਧ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾ ਕੇ ਇਕ ਨਵਾਂ ਰਿਕਾਰਡ ਸਥਾਪਤ ਕੀਤਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ: ਹਰਭਜਨ ਸਿੰਘ ਈ. ਟੀ. ਓ ਨੇ ਜੰਡਿਆਲਾ ਗੁਰੂ ਵਿਖੇ ਤਰਸ ਦੇ ਆਧਾਰ ਤੇ ਪੀ  ਐਸ ਪੀ ਸੀ ਐਲ ਵਿਚ 5 ਬੱਚਿਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਸਮੇ ਕੀਤਾ।

                   ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਕਿਹਾ ਕਿ ਦੇਸ਼ ਵਿਚ ਪਹਿਲੀ ਸਰਕਾਰ ਨੇ ਜਿਸਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਤੋ ਹੀ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾੳਣ ਦੇ ਯਤਨ ਸ਼ੁਰੂ ਕਰ ਦਿੱਤੇ ਸਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਅਖੀਰਲੇ ਮਹੀਨਿਆਂ ਵਿਚ ਇਹ ਕੰਮ ਕਰਦੀਆਂ ਸਨ ਪਰ ਸਾਡੀ ਸਰਕਾਰ ਨੇ ਆਪਣੇ ਪਹਿਲੇ ਸਾਲ ਤੋ ਹੀ ਲੋਕਾਂ ਨਾਲ ਜਾ ਗਾਰੰਟੀਆਂ ਕੀਤੀਆਂ ਸਨ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ,ਸਿਹਤ ਅਤੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। 

 ਕੈਬਿਨਟ ਮੰਤਰੀ ਈ.ਟੀ.ਓ ਨੇ ਇਸ ਦੋਰਾਨ  ਰੁੱਖ ਲਗਾਉ ਮਨੁੱਖਤਾ ਬਚਾਉ ਦੀ ਮੁਹਿੰਮ ਤਹਿਤ ਮੰਡਲ ਜੰਡਿਆਲਾ ਗੁਰੂ ਦੇ ਕੰਪਲੈਕਸ ਵਿਚ ਬੂਟੇ ਲਗਾਏ ਅਤੇ ਹਾਜ਼ਰ ਜਨਤਾ ਨੂੰ ਵੀ ਵੱਧ ਤੋ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ । ਪੀ ਐਸ ਪੀ ਸੀ ਐਲ ਦੇ ਸਟਾਫ ਵੱਲੋ ਲਗਭਗ 100 ਦੇ ਕਰੀਬ ਬੂਟੇ ਲਗਾਏ ਗਏ।

ਕੈਬਿਨਟ ਮੰਤਰੀ ਈ.ਟੀ.ਓ ਨੇ  ਵੱਖ-ਵੱਖ ਪਿੰਡ ਦੇ ਖਪਤਕਾਰਾ ਨੂੰ 26.08 ਲੱਖ ਦੇ ਇਲਾਕੇ ਦੇ ਨਵਾ ਟਰਾਸਫਾਰਮਰਾ ਨੂੰ ਲਗਾਉਣਾ ਲਈ ਪ੍ਰਵਾਨਗੀਆ ਸਬੰਧਤ ਲਾਭਪਾਤਰੀਆ ਨੂੰ ਸੌਪੀਆ ।

ਇਸ ਮੌਕੇ ਕੈਬਿਨਟ ਮੰਤਰੀ ਦੇ  ਨਾਲ ਉਹਨਾ ਦੇ ਮਾਤਾ ਜੀ ਸ੍ਰੀਮਤੀ ਸੁਰਿੰਦਰ ਕੋਰ, ਉਹਨਾ ਦੀ ਧਰਮਪਤਨੀ ਸ੍ਰੀਮਤੀ ਸੁਹਿੰਦਰ ਕੋਰ ਵਿਸ਼ੇਸ ਤੋਰ ਤੇ ਪਹੁੰਚੇ। ਇਸ ਮੋਕੇ ਤੇ ਚੇਅਰਮੈਨ ਸ੍ਰੀ ਗੁਰਵਿੰਦਰ ਸਿੰਘ, ਸ੍ਰੀ ਮਨਜੀਤ ਸਿੰਘ ਬਲਾਕ ਪ੍ਰਧਾਨ, ਸ੍ਰੀ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ, ਸ੍ਰੀ ਸਤਿੰਦਰ ਸਿੰਘ, ਸ੍ਰੀ ਪੁਸ਼ਪਿੰਦਰ ਸਿੰਘ ਭੰਗਵਾਂ, ਇੰਜੀ: ਗੁਰਮੁੱਖ ਸਿੰਘ ਵਧੀਕ ਨਿਗਰਾਨ ਇੰਜੀ: ਅਤੇ ਸਮੂਹ ਉਪ ਮੰਡਲ ਅਫਸਰ ਅਤੇ ਪੀ ਐਸ ਪੀ ਸੀ ਐਲ ਦਾ ਸਟਾਫ ਹਾਜਰ ਸੀ।

Share post:

Subscribe

spot_imgspot_img

Popular

More like this
Related

ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Hukamnama Sri Harmandir Sahib Ji ਸਲੋਕ ॥ ਰਾਜ ਕਪਟੰ ਰੂਪ ਕਪਟੰ...

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫਤਾਰ

ਚੰਡੀਗੜ੍ਹ 21 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਚੱਲ...