Wednesday, January 15, 2025

ਕੈਬਨਿਟ ਮੰਤਰੀ  ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਵਾਲਾ ਦੀ ਕੀਤੀ ਅਚਨਚੇਤ ਚੈਕਿੰਗ       

Date:

ਅੰਮ੍ਰਿਤਸਰ 3 ਅਗਸਤ:– ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਲ ਨਾਲ ਸੂਬੇ ਦੇ ਲੋਕਾਂ ਲਈ ਸਿਹਤ ਕ੍ਰਾਂਤੀ ਵੀ ਲੈ ਕੇ ਆ ਰਹੀ ਹੈ ਜਿਸ ਦਾ ਮੁੱਖ ਉਦੇਸ਼ ਮੁਫ਼ਤ ਸਿੱਖਿਆ ਦੇ ਨਾਲ ਨਾਲ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਵੀ ਘਰ ਦੇ ਨੇੜੇ ਹੀ ਮੁਹਈਆ ਕਰਵਾਉਣਾ ਹੈ।

                ਇਨਾ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ  ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਿਵਲ ਹਸਪਤਾਲ਼ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਕੀਤਾ। ਇਸ ਮੌਕੇ ਉਹਨਾਂ ਵੱਲੋਂ ਹਸਪਤਾਲ ਵਿਖੇ ਆਏ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਸਬੰਧਤ ਡਾਕਟਰਾਂ ਨੂੰ ਤੁਰੰਤ ਇਹਨਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

 ਉਹਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 72 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿਸ ਵਿੱਚ ਇਸ ਸਾਲ ਦੌਰਾਨ ਕਰੀਬ 8 ਲੱਖ ਲੋਕਾਂ ਨੇ ਆਪਣਾ ਇਲਾਜ਼ ਕਰਵਾਇਆ ਹੈ ਉਹਨਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁਲ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਵਿੱਚ ਕੀਤੇ ਜਾਂਦੇ ਹਨ ਅਤੇ ਇਸ ਸਾਲ ਦੌਰਾਨ ਕਰੀਬ 115000 ਹਜ਼ਾਰ ਲੋਕਾਂ ਨੇ ਆਪਣੇ ਲੈਬ ਟੈਸਟ ਕਰਵਾਏ ਹਨ।

 ਕੈਬਨਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਇਹਨਾਂ ਕਲੀਨਕਾ ਦੇ ਖੁੱਲਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ।ਸਰਦਾਰ ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਂਵਾਲਾ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਖੇ ਆਪਣਾ ਇਲਾਜ ਕਰਵਾਉਣ ਵਾਲੇ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਉਹਨਾਂ ਕਿਹਾ ਕਿਹਾ ਕਿ ਲੋਕ ਪਿੰਡਾਂ ਵਿੱਚੋਂ ਬਹੁਤ ਮੁਸ਼ਕਿਲ ਨਾਲ ਆਪਣਾ ਸਮਾਂ ਕੱਢ ਕੇ ਹਸਪਤਾਲ ਵਿਖੇ ਇਲਾਜ ਕਰਵਾਉਣ ਲਈ ਆਉਂਦੇ ਹਨ ਇਸ ਲਈ ਸਮੂਹ ਮੈਡੀਕਲ ਸਟਾਫ ਨੂੰ ਚਾਹੀਦਾ ਹੈ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਤੇ ਹਾਜ਼ਰ ਹੋਵੇ ਤਾਂ ਜੋ ਇਲਾਜ਼ ਕਰਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ।ਇਸ ਮੌਕੇ ਉਹਨਾਂ ਦੇ ਨਾਲ ਸਿਵਲ ਸਰਜਨ ਡਾਕਟਰ ਸੁਮੀਤ ਸਿੰਘ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...