Wednesday, January 22, 2025

ਕੈਬਨਿਟ ਮੰਤਰੀ ਈ.ਟੀ.ਓ. ਨੇ ਜਲਾਲਉਸਮਾਂ ਮੰਡੀ ਦਾ ਕੀਤਾ ਦੌਰਾ

Date:

 ਅੰਮ੍ਰਿਤਸਰ, 28 ਅਕਤੂਬਰ 2024:

ਪੰਜਾਬ ਦੇ ਮੁੱਖ ਮੰਤਰੀ  ਸ੍ਰ  ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਕਾਫ਼ੀ ਤੇਜੀ ਆਈ ਹੈ ਅਤੇ ਸਰਕਾਰ ਵਚਨਬੱਧ ਹੈ ਕਿ ਕਿਸਾਨਾਂ ਦਾ ਝੋਨੇ ਦਾ ਇਕ ਇਕ ਦਾਣਾ ਖਰੀਦ ਕਰੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

                ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਅਧੀਨ ਪੈਂਦੀ ਜਲਾਲ ਉਸਮਾ ਮੰਡੀ ਦਾ ਦੌਰਾ ਕੀਤਾ ਅਤੇ ਉਥੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਨਾਲ ਹਾਂ ਅਤੇ ਤੁਹਾਡਾ ਝੋਨੇ ਦਾ ਇਕ ਇਕ ਦਾਣਾ ਖਰੀਦ ਕਰਾਂਗੇ।ਉਨਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 326.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁਕੀ ਹੈ।

                ਸ: ਈਟੀਓ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਮੰਡੀ ਵਿੱਚ 180348ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 106583 ਮੀਟਰਕ ਟਨ ਲਿਫਟਿੰਗ ਵੀ ਹੋ ਚੁਕੀ ਹੈ । ਉਨਾਂ ਦੱਸਿਆ ਕਿ ਇਸੇ ਤਰ੍ਹਾਂ ਮੰਡੀਆਂ ਵਿੱਚ 433785 ਮੀਟਰਕ ਟਨ ਬਾਸਮਤੀ ਦੀ ਆਮਦ ਹੋਈ ਹੈ ਅਤੇ ਬਾਸਮਤੀ ਦੀ ਸਾਰੀ ਖਰੀਦ ਸ਼ੈਲਰ ਮਾਲਕਾਂਵ ਵਲੋਂ ਕਰਕੇ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਚੁਕੀ ਹੈ ਅਤੇ ਪੂਰੀ ਦੀ ਪੂਰੀ ਬਾਸਮਤੀ ਦੀ ਲਿਫਟਿੰਗ ਵੀ ਨਾਲੋ ਨਾਲ ਕੀਤੀ ਜਾ ਰਹੀ ਹੈ।

                ਉਨ੍ਹਾਂ ਦੱਸਿਆ ਕਿ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਪਨਗਰੇਨ ਵੱਲੋਂ 162.03 ਕਰੋੜ, ਮਾਰਕਫੈਡ ਵੱਲੋਂ 61.99 ਕਰੋੜ, ਪਨਸਪ ਵੱਲੋਂ 60.29 ਕਰੋੜ ਅਤੇ ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 42.63 ਕਰੋੜ ਰੁਪਏ ਦੀ ਅਦਾਇਗੀ  ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆ ਰਹੀ ਜਦ ਕਿ ਕੁਝ ਕਿਸਾਨਾਂ ਨੇ ਕੁਝ ਸਮੱਸਿਆਵਾਂ  ਦੱਸੀਆਂ ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਸ: ਈਟੀਓ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਤੁਰੰਤ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਬਣਾਏ ਗਏ ਹੈਲਪਲਾਈਨ ਸੈਂਟਰ ਦੇ ਨੰਬਰ 7973867446 ’ਤੇ ਸੰਪਰਕ ਕਰ ਸਕਦਾ ਹੈ।  ਉਨ੍ਹਾਂ ਕਿਹਾ ਕਿ ਝੋਨੇ ਦੀ ਆਮਦ ਵਧਣ ਕਾਰਨ ਲਿਫਟਿੰਗ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

    ਕੈਪਸ਼ਨ:  ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਜਲਾਲਉਸਮਾਂ ਮੰਡੀ ਦਾ ਦੌਰਾ ਕਰਦੇ ਹੋਏ।

Share post:

Subscribe

spot_imgspot_img

Popular

More like this
Related