ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

Date:

ਜੰਡਿਆਲਾ ਗੁਰੂ , 25  ਜੁਲਾਈ 2024—

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ , ਜਿਸ ਵਿੱਚ ਨਗਰ ਕੌਂਸਲ ਜੰਡਿਆਲਾ ਦੇ ਕੌਂਸਲਰ ਅਤੇ ਪ੍ਰਧਾਨ ਵੀ ਸ਼ਾਮਿਲ ਹੋਏ।

ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਨਗਰ ਕੌਂਸਲ ਜੰਡਿਆਲਾ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੇ ਵੇਰਵੇ ਲੈਂਦੇ ਕਿਹਾ ਕਿ ਬਰਸਾਤ ਦੇ ਸੀਜਨ ਦੌਰਾਨ ਜਿਨਾਂ ਸਥਾਨਾਂ ਉੱਤੇ ਪਾਣੀ ਖੜਨ ਦੀ ਸਮੱਸਿਆ ਆ ਰਹੀ ਹੈ, ਉਸ ਦੀ ਨਿਸ਼ਾਨਦੇਹੀ ਕਰਕੇ ਪੱਕਾ ਹੱਲ ਕੱਢਿਆ ਜਾਵੇ।  ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਸੀਵਰੇਜ ਅਤੇ ਸਾਫ ਸਫਾਈ ਦੇ ਕੰਮਾਂ ਦੀ ਵੀ ਬਰੀਕੀ ਨਾਲ ਸਮੀਖਿਆ ਕੀਤੀ।

ਇਸ ਤੋਂ ਇਲਾਵਾ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਬਾਰੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਸਪਸ਼ਟ ਕੀਤਾ ਕਿ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਦੌਰਾਨ ਕਿਸੇ ਧੜੇ ਜਾਂ ਪਾਰਟੀ ਨੂੰ ਅਣਗੌਲਿਆ ਨਾ ਕੀਤਾ ਜਾਵੇ ਬਲਕਿ ਪਿੰਡਾਂ ਦੀ ਲੋੜ ਅਨੁਸਾਰ ਹਰ ਕੰਮ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਸੁਪਨਾ ਰੰਗਲੇ ਪੰਜਾਬ ਦੀ ਸਥਾਪਤੀ ਹੈ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ ਜਿੰਮੇਵਾਰੀ ਹੋਣ ਕਾਰਨ ਮੇਰਾ ਫਰਜ ਹੈ ਕਿ ਮੈਂ ਆਪਣੇ ਹਲਕੇ ਦੇ ਹਰੇਕ ਪਿੰਡ ਸ਼ਹਿਰ ਅਤੇ ਕਸਬੇ ਵਿੱਚ ਬਿਹਤਰ ਢੰਗ ਨਾਲ ਕੰਮ ਕਰਕੇ ਮੁੱਖ ਮੰਤਰੀ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਆਪਣਾ ਫਰਜ਼ ਨਿਭਾਵਾਂ।

ਉਨਾਂ ਇਸ ਮੌਕੇ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੀ ਬਰਾਮਦਗੀ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਨਸ਼ੇ ਦੀ ਸਮਗਲਿੰਗ ਭਾਵੇਂ ਅੰਤਰਰਾਸ਼ਟਰੀ ਸਰਹੱਦ ਤੋਂ ਹੋ ਰਹੀ ਹੈ ਪਰ ਇਸ ਦੀ ਖਪਤ ਨੂੰ ਰੋਕਣਾ ਸਾਡਾ ਫਰਜ਼ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸਮਗਲਰਾਂ ਨਾਲ ਕੋਈ ਤਰਸ ਨਾ ਕੀਤਾ ਜਾਵੇ ਬਲਕਿ ਕਠੋਰਤਾ ਨਾਲ ਪੇਸ਼ ਆਇਆ ਜਾਵੇ। ਉਨਾਂ ਹਦਾਇਤ ਕੀਤੀ ਕਿ ਅਜਿਹੇ ਸਰਗਣਿਆਂ ਨੂੰ ਕੁਚਲਿਆ ਜਾਵੇ, ਜੋ ਸਮਾਜ ਵਿੱਚ ਨਸ਼ੇ ਵੇਚ ਕੇ ਨੌਜਵਾਨਾਂ ਨੂੰ ਬਰਬਾਦੀ ਵੱਲ ਧੱਕ ਰਹੇ ਹਨ। ਉਹਨਾਂ ਕਿਹਾ ਕਿ ਇਹ ਕਾਰਵਾਈ ਕੇਵਲ ਸਮਗਲਰ ਦੇ ਜੇਲ ਜਾਣ ਤੱਕ ਸੀਮਤ ਨਾ ਰਹੇ ਬਲਕਿ ਉਸ ਦੀ ਬਣਾਈ ਹੋਈ ਜਾਇਦਾਦ ਨੂੰ ਵੀ ਜਬਤ ਕੀਤਾ ਜਾਵੇ ।

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...