Thursday, January 9, 2025

ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ

Date:

ਹੁਸ਼ਿਆਰਪੁਰ, 17 ਜਨਵਰੀ :

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਦਸਮ ਪਾਤਸ਼ਾਹ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੱਕ, ਸੱਚ, ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਕੁਰਬਾਨੀਆਂ ਭਰਿਆ ਗੁਰੂ ਸਾਹਿਬ ਦਾ ਲਾਸਾਨੀ ਜੀਵਨ ਬਿਰਤਾਂਤ ਵਿਸ਼ਵ ਇਤਿਹਾਸ ਵਿਚ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਤੇ ਦਮਨ ਵਿਰੁੱਧ ਲੜਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ।

ਉਨ੍ਹਾਂ ਕਿਹਾ ਉਹ ਗੁਰੂ ਚਰਨਾਂ ‘ਚ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਮਿਹਰ ਕਰਨ ਅਤੇ ਅਸੀਂ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਜ਼ਬਰ-ਜ਼ੁਲਮ ਖ਼ਿਲਾਫ਼ ਖੜ੍ਹ ਕੇ ਮਜ਼ਲੂਮਾਂ ਦੀ ਧਿਰ ਬਣੀਏ ਅਤੇ ਆਪਣਾ ਜੀਵਨ ਚੜ੍ਹਦੀਕਲਾ ‘ਚ ਬਤੀਤ ਕਰੀਏ। ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਅਤੇ ਹੋਰਨਾਂ ਆਗੂਆਂ ਨੇ ਵੀ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...