ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈਸ ਬ੍ਰੀਫਿੰਗ ਦੌਰਾਨ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੇਸ਼ ਵਿੱਚ ਸਹਿਕਾਰਤਾ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਧਾਉਣ ਲਈ ਪ੍ਰਵਾਨਗੀ ਦਿੱਤੀ ਹੈ। ਠਾਕੁਰ ਨੇ ਕਿਹਾ ਕਿ ਸਰਕਾਰ ਨੇ ਅਗਲੇ ਪੰਜ ਸਾਲਾਂ ਵਿੱਚ ਲਗਭਗ ਦੋ ਲੱਖ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਕਰਜ਼ਾ ਸਭਾਵਾਂ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਸਥਾਪਤ ਕਰਨ ਦਾ ਟੀਚਾ ਰੱਖਿਆ ਹੈ।
ਪ੍ਰੈਸ ਬ੍ਰੀਫਿੰਗ ਦੌਰਾਨ ਮੰਤਰੀ ਮੰਡਲ ਦੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਨਾਮ ਦੀ ਇੱਕ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਹ ਇੱਕ ਕੇਂਦਰੀ ਸਪਾਂਸਰਡ ਸਕੀਮ ਹੈ, ਜੋ ਵਿੱਤੀ ਸਾਲ 2022-23 ਤੋਂ 2025-26 ਤੱਕ ਚਲਾਈ ਜਾਵੇਗੀ। ਇਸ ਯੋਜਨਾ ਲਈ ਕੇਂਦਰ ਵੱਲੋਂ ਲਗਭਗ 4800 ਕਰੋੜ ਰੁਪਏ ਅਲਾਟ ਕੀਤੇ ਗਏ ਹਨ।