Sunday, January 26, 2025

‘ਡੋਰ ਸਟੈੱਪ ਡਿਲਵਰੀ’ ਰਾਹੀਂ 43 ਤਰ੍ਹਾਂ ਦੀ ਸੇਵਾਵਾਂ ਦਾ ਲਾਹਾ ਲੈਣ ਲਈ 1076 ’ਤੇ ਕਰੋ ਕਾਲ: ਡਿਪਟੀ ਕਮਿਸ਼ਨਰ

Date:

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ:

ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਅਗਵਾਈ ਹੇਠ 43 ਤਰ੍ਹਾਂ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਉਪਲੱਬਧ ਕਰਵਾਉਣ ਦੀ ਚਲਾਈ ਜਾ ਰਹੀ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀਆਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਵਾਰ-ਵਾਰ ਚੱਕਰ ਲਗਾਉਣ ਤੋਂ ਰਾਹਤ ਦੇਣ ਲਈ ਹੈਲਪਲਾਈਨ ਨੰਬਰ 1076 ਮੁਹੱਈਆ ਕਰਵਾਉਂਦੇ ਹੋਏ ਲੋਕਾਂ ਨੂੰ 43 ਕਿਸਮ ਦੀਆਂ ਪ੍ਰਸਾਸ਼ਨਿਕ ਸੇਵਾਵਾਂ ਨਿਰਧਿਰਤ ਸਮੇਂ ਅੰਦਰ ਉਨ੍ਹਾਂ ਨੂੰ ਘਰ ਬੈਠੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਹੈਲਪਲਾਈਨ ਨੰਬਰ 1076 ’ਤੇ ਕਾਲ ਕਰ ਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿਵੇਂ ਕਿ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ, ਭਾਰ ਰਹਿਤ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਸੇਵਾ ਤਹਿਤ ਸਰਕਾਰੀ ਨੁਮਾਂਇੰਦਾ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫ਼ੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਸਰਟੀਫ਼ਿਕੇਟ ਉਨ੍ਹਾਂ ਦੇ ਘਰ ਪਹੁੰਚਾਉਦਾ ਹੈ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ।

          ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਦੇ ਹੋਏ ਆਪਣੇ ਕੀਮਤੀ ਸਮੇਂ ਦੀ ਬੱਚਤ ਕਰ ਸਕਦੇ ਹਨ।

Share post:

Subscribe

spot_imgspot_img

Popular

More like this
Related

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ...

ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ...

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ

ਹੁਸ਼ਿਆਰਪੁਰ, 25 ਜਨਵਰੀ: ਵਧੀਕ  ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ...