Call for repeal of NSAਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ’ਤੇ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗ੍ਰਿਫਤਾਰੀਆਂ ’ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਸ਼ਿਆਂ ਅਤੇ ਪਤਿਤਪੁਣੇ ਖ਼ਿਲਾਫ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਮਵਰ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖਾਲਸਾ ਵਹੀਰ ਆਰੰਭ ਕਰਨ ਦਾ ਐਲਾਨ ਕਰਦਿਆਂ ਸਰਕਾਰ ਨੂੰ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਰੇ ਨੌਜਵਾਨਾਂ ਉਪਰ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ, ਹਰੀਕੇ ਦੇ ਹੈੱਡਵਰਕਸ ’ਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਦੇ ਜ਼ਬਤ ਕੀਤੇ ਵਾਹਨ ਤੁਰੰਤ ਛੱਡੇ ਜਾਣ ਅਤੇ ਬੰਦ ਕੀਤੇ ਗਏ ਵੈੱਬ ਚੈਨਲ ਅਤੇ ਸੋਸ਼ਲ ਮੀਡੀਆ ਖਾਤੇ ਤੁਰੰਤ ਚਾਲੂ ਕੀਤੇ ਜਾਣ। ਇਸ ਦੌਰਾਨ ਪਿਛਲੇ ਦਿਨੀਂ ਪੰਜਾਬ ਪੁਲਸ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਤੇ ਸਿੱਖ ਰਿਆਸਤਾਂ ਦੇ ਝੰਡੇ ਅਤੇ ਚਿੰਨ੍ਹਾਂ ਨੂੰ ਖਾਲਿਸਤਾਨ ਦੇ ਝੰਡੇ ਵਜੋਂ ਗਲਤ ਪ੍ਰਚਾਰਿਆ ਗਿਆ, ਉਨ੍ਹਾਂ ਸਬੰਧਤ ਪੁਲਸ ਅਧਿਕਾਰੀਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਵਿਰਾਸਤ ਨਾਲ ਸਬੰਧਿਤ ਝੰਡਿਆਂ ਤੇ ਨਿਸ਼ਾਨਾਂ ਖ਼ਿਲਾਫ ਕੀਤੇ ਗਏ ਸਰਕਾਰੀ ਕੂੜ-ਪ੍ਰਚਾਰ ਨੂੰ ਠੱਲ੍ਹਣ ਲਈ ਸਿੱਖ ਆਪਣੇ ਵਾਹਨਾਂ ਤੇ ਘਰਾਂ ਉੱਪਰ ਖਾਲਸਾ ਰਾਜ ਦੇ ਨਿਸ਼ਾਨ ਲਗਾਉਣ।Call for repeal of NSA
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖਾਂ ਖ਼ਿਲਾਫ ਸਟੇਟ ਵਲੋਂ ਬੜੀ ਜ਼ਹੀਨ ਤੇ ਕੂਟਨੀਤਕ ਘੇਰਾਬੰਦੀ ਕੀਤੀ ਜਾ ਰਹੀ ਹੈ, ਜਿਸ ਦਾ ਜਵਾਬ ਵੀ ਹਿੰਸਕ ਨਾ ਹੋ ਕੇ ਕੂਟਨੀਤਕ ਤੌਰ ’ਤੇ ਦੇਣ ਲਈ ਸਿੱਖਾਂ ਅੰਦਰ ਸਮੂਹਿਕ ਸਮਰੱਥਾ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਇਸ ਜਮਹੂਰੀ ਤੇ ਫਿਰਕੂ ਵੰਨ-ਸੁਵੰਨਤਾ ਵਾਲੇ ਭਾਰਤ ਵਿਚ ਸ਼ਰ੍ਹੇਆਮ ਘੱਟ-ਗਿਣਤੀਆਂ ਦਾ ਦਮਨ ਕਰਕੇ ਹਿੰਦੂ ਰਾਸ਼ਟਰ ਬਣਾਉਣ ਦੇ ਐਲਾਨ ਕੀਤੇ ਜਾਂਦੇ ਹਨ ਪਰ ਅਜਿਹੇ ਭੜਕਾਹਟ ਭਰੇ ਬਿਆਨ ਦੇਣ ਵਾਲੇ ਲੋਕਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ, ਦੂਜੇ ਪਾਸੇ ਜਮਹੂਰੀਅਤ ਦੇ ਦਾਇਰੇ ਅੰਦਰ ਰਹਿ ਕੇ ਆਪਣੇ ਵਿਚਾਰ ਪੇਸ਼ ਕਰਨ ਵਾਲੇ ਸਿੱਖਾਂ ’ਤੇ ਸਰਕਾਰਾਂ ਕਾਲੇ ਕਾਨੂੰਨ ਲਾਉਣ ਲੱਗਿਆਂ ਦੇਰ ਨਹੀਂ ਲਾਉਂਦੀਆਂCall for repeal of NSA
ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ, ਨੌਜਵਾਨਾਂ ’ਤੇ ਲਾਇਆ NSA ਰੱਦ ਕਰਨ ਦੀ ਮੰਗ
Date: