ਫਾਜ਼ਿਲਕਾ, 6 ਸਤੰਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਖੇਤੀਬਾੜੀ ਅਫਸਰ ਸ੍ਰੀ ਸੰਦੀਪ ਰਿਣਵਾ ਦੇ ਦਿਸ਼ਾ-ਨਿਰਦੇਸ਼ਾਂ *ਤੇ ਸਰਕਲ ਖੂਈਆਂ ਸਰਵਰ ਦੇ ਏ ਡੀ ਓ ਗਗਨਦੀਪ ਵੱਲੋਂ ਪਿੰਡ ਖੂਈਆਂ ਸਰਵਰ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੇ ਜਾਣ ਵਾਲੇ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ, ਵਾਤਾਵਰਨ ਨੂੰ ਹੋ ਰਹੇ ਨੁਕਸਾਨ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹਨ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਸਰਕਾਰ ਵੱਲੋਂ ਸਬਸਿਡੀ *ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਇਸਦੇ ਨਾਲ ਹੀ ਨਰਮੇ ਵਿੱਚ ਖਾਦ ਪ੍ਰਬੰਧਨ, ਨਰਮੇ ਵਿੱਚ ਚਿੱਟੀ ਮੱਖੀ, ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕੀੜੇਮਾਰ ਦਵਾਈਆਂ ਬਾਰੇ ਅਤੇ ਝੋਨੇ ਦੇ ਕੀਟ, ਬਿਮਾਰੀਆਂ ਸਬੰਧੀ ਅਤੇ ਉਨ੍ਹਾਂ ਨੂੰ ਰੋਕਣ ਲਈ ਪੈਸਟੀਸਾਇਡ ਸਬੰਧੀ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ-ਸਮੇਂ *ਤੇ ਫਸਲ ਦੀ ਸਾਂਭ-ਸੰਭਾਲ ਅਤੇ ਦਵਾਈਆਂ ਦੇ ਛਿੜਕਾਅ ਬਾਰੇ ਖੇਤੀਬਾੜੀ ਅਮਲਾ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਫਸਲ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ ਕੀਤੀਆਂ ਦਵਾਈਆਂ ਦੀ ਹੀ ਵਰਤੋਂ ਕਰਨ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
ਪਿੰਡ ਖੂਈਆਂ ਸਰਵਰ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੇ ਜਾਣ ਵਾਲੇ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਲਗਾਇਆ ਕੈਂਪ
[wpadcenter_ad id='4448' align='none']